ਮਾਲ ਮੰਤਰੀ ਵੱਲੋਂ ਸੂਬੇ ਵਿੱਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਆਦੇਸ਼
07:56 AM Oct 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਕਤੂਬਰ
ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਭਰ ਦੇ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਲਈ ਪੇਸ਼ ਆ ਰਹੀ ਦਿੱਕਤਾਂ ’ਤੇ ਐਕਸ਼ਨ ਲੈਂਦਿਆਂ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਮੁੰਡੀਆਂ ਨੇ ਅੱਜ ਸੂਬੇ ਭਰ ਦੇ ਮਾਲ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਮਾਲ ਅਧਿਕਾਰੀ ਆਪਣੇ ਦਫਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਕਈ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਰਜਿਸਟਰੀਆਂ ਕਰਨ ਦੇ ਇੱਕ ਜਾਂ ਦੋ ਦਿਨ ਨਿਰਧਾਰਤ ਕਰਨ ਨੂੰ ਰੱਦ ਕਰਦਿਆਂ ਹੁਕਮ ਦਿੱਤੇ ਕਿ ਹੁਣ ਪੰਜਾਬ ਭਰ ’ਚ ਰੋਜ਼ਾਨਾ ਰਜਿਸਟਰੀਆਂ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ।
Advertisement
Advertisement