ਪਰਾਲੀ ਪ੍ਰਬੰਧਨ ’ਚ ਚੌਕਸੀ ਰੱਖਣ ਦੇ ਆਦੇਸ਼
07:11 AM Nov 18, 2023 IST
Advertisement
ਮਾਨਸਾ: ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਅਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੱਥੇ ਕਿਤੇ ਵੀ ਝੋਨੇ ਦਾ ਪਰਾਲ ਬਾਕੀ ਪਿਆ ਹੈ,ਉੱਥੇ ਵਧੇਰੇ ਚੌਕਸੀ ਰੱਖੀ ਜਾਵੇ। ਉਹ ਅੱਜ ਇਥੇ ਸਿਵਲ ਤੇ ਪੁਲੀਸ ਅਧਿਕਾਰੀ ਨਾਲ ਪਰਾਲੀ ਪ੍ਰਬੰਧਨ ਨੂੰ ਲੈਕੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਕਿਤੇ ਵੀ ਝੋਨੇ ਦੀ ਕਟਾਈ ਬਾਕੀ ਰਹਿੰਦੀ ਹੈ ਜਾਂ ਪਰਾਲੀ ਦਾ ਪ੍ਰਬੰਧਨ ਨਹੀਂ ਕੀਤਾ ਹੋਇਆ,ਉੱਥੇ ਵਧੇਰੇ ਚੌਕਸੀ ਵਰਤੀ ਜਾਵੇ ਅਤੇ ਡਿਊਟੀ ’ਤੇ ਤਾਇਨਾਤ ਅਧਿਕਾਰੀ ਆਪਣੀ 100 ਫ਼ੀਸਦੀ ਹਾਜ਼ਰੀ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਦੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਹ ਪਰਾਲੀ ਨੂੰ ਅੱਗ ਨਾ ਲਾਉਣ।
Advertisement
Advertisement