ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਣਸੋਧਿਆ ਕੂੜਾ ਸੁੱਟਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਨਕੇਲ ਕੱਸਣ ਦੇ ਹੁਕਮ

08:44 PM Jun 23, 2023 IST

ਗਗਨਦੀਪ ਅਰੋੜਾ

Advertisement

ਲੁਧਿਆਣਾ, 8 ਜੂਨ

ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਲਈ ਸ਼ੁਰੂ ਕੀਤੇ ਜਾ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬੁੱਢੇ ਨਾਲੇ ਅਤੇ ਘੱਗਰ ਦਰਿਆ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਣੇ ਕਮੇਟੀ ਦੇ ਮੈਂਬਰ ਮੌਜੂਦ ਸਨ।

Advertisement

ਅਧਿਕਾਰੀਆਂ ਨਾਲ ਮੀਟਿੰਗ ਕਰਨ ਬਾਅਦ ਚੇਅਰਮੈਨ ਵਿਧਾਇਕ ਗਰੇਵਾਲ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਸ਼ਹਿਰ ਦੇ ਚਾਰ ਐਸਟੀਪੀ ਪਲਾਂਟ ਤੇ ਕਾਮਲ ਐਂਫਲੂਐਂਟ ਟਰੀਟਮੈਂਟ ਪਲਾਂਟ (ਸੀਈਟੀਪੀ) ਦਾ ਦੌਰਾ ਕੀਤਾ। ਇਸ ਦੌਰਾਨ ਫੋਕਲ ਪੁਆਇੰਟ ਦੇ ਸੀਈਟੀਪੀ ਦੇ ਕੰਮਕਾਜ ‘ਤੇ ਕਮੇਟੀ ਮੈਂਬਰਾਂ ਨੇ ਸਵਾਲ ਚੁੱਕੇ ਜਿਥੇ ਟਰੀਟ ਕੀਤੇ ਗਏ ਪਾਣੀ ਦਾ ਰੰਗ ਵੀ ਕਾਲਾ ਸੀ ਜਿਸ ਤੋਂ ਬਾਅਦ ਚੇਅਰਮੈਨ ਭੋਲਾ ਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਡਾਇੰਗ ਮਾਲਕਾਂ ਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਦੀ ਕਲਾਸ ਲਗਾਈ। ਉਨ੍ਹਾਂ ਸਵਾਲ ਚੁੱਕੇ ਕਿ ਜੇ ਟਰੀਟ ਕੀਤੇ ਗਏ ਪਾਣੀ ਦਾ ਇਹ ਰੰਗ ਹੈ ਤਾਂ ਬਿਨ੍ਹਾਂ ਟਰੀਟ ਕੀਤੇ ਗਏ ਪਾਣੀ ਦਾ ਹਾਲ ਕੀ ਹੋਵੇਗਾ।

ਉਨ੍ਹਾਂ ਕਿਹਾ ਕਿ ਕੁਝ ਸਨਅਤਕਾਰ ਆਪਣਾ ਲਾਹਾ ਲੈਣ ਲਈ, ਲੋਕਾਂ ਦੀ ਜ਼ਿੰਦਗੀ ਵਿੱਚ ਜ਼ਹਿਰ ਘੋਲ ਰਹੇ ਹਨ। ਇਸ 40 ਐਮਐਲਡੀ ਦੀ ਪਲਾਂਟ ਤੋਂ ਕਮੇਟੀ ਮੈਂਬਰਾਂ ਨੇ ਪ੍ਰਦੂਸ਼ਣ ਬੋਰਡ ਨੂੰ ਸੈਂਪਲ ਲੈਣ ਲਈ ਕਿਹਾ। ਜਿਥੋਂ ਬਾਅਦ ਵਿੱਚ ਪਾਣੀ ਦੇ ਸੈਂਪਲ ਲਏ ਗਏ। ਇਸ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਤਾਜਪੁਰ ਰੋਡ, ਬਹਾਦੁਰਕੇ ਰੋਡ ‘ਤੇ ਵੀ ਐਸਟੀਪੀ ਤੇ ਸੀਈਟੀਪੀ ਦੇ ਪਲਾਂਟ ਦਾ ਦੌਰਾ ਕੀਤਾ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਬੁੱਢੇ ਨਾਲੇ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੀਵਰੇਜ ਲਾਈਨਾਂ ਵਿੱਚ ਅਣਸੋਧਿਆ ਰਹਿੰਦ-ਖੂੰਹਦ ਡੰਪ ਕਰਨ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਨਿਯਮਤ ਨਿਰੀਖਣ ਕਰਨ ਅਤੇ ਸਖ਼ਤ ਕਾਰਵਾਈ ਕਰਨ। ‘ਬੁੱਢਾ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਾਜੈਕਟ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਮੱਝਾਂ ਗਊਆਂ ਦੇ ਗੋਹੇ ਨੂੰ ਨਾਲੇ ਵਿੱਚ ਜਾਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਉਪਰਾਲਿਆਂ, ਰੰਗਾਈ ਉਦਯੋਗ ਦੇ ਰਹਿੰਦ-ਖੂੰਹਦ ਨੂੰ ਟਰੀਟ ਕਰਨ ਲਈ ਸਥਾਪਤ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦੇ ਕੰਮ ਕਰਨ ਬਾਰੇ ਵੀ ਚਰਚਾ ਕੀਤੀ ਗਈ।

ਕਮੇਟੀ ਦੇ ਚੇਅਰਮੈਨ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਸੂਬਾ ਅਤੇ ਸਥਾਨਕ ਪੱਧਰ ‘ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਗਰੇਵਾਲ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਫੋਕਲ ਪੁਆਇੰਟ ਰੰਗਾਈ ਉਦਯੋਗ ਦੇ ਪਾਣੀ ਨੂੰ ਟਰੀਟ ਕਰਨ ਸਬੰਧੀ ਪਲਾਂਟ ਵਿੱਚ ਕਾਫ਼ੀ ਕਮੀਆਂ ਮਿਲੀਆਂ ਹਨ ਜਿਥੋਂ ਸੈਂਪਲ ਲੈ ਲਏ ਗਏ ਹਨ।

ਇਸ ਮੌਕੇ ‘ਤੇ ਕਮੇਟੀ ਦੇ ਮੈਂਬਰ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਡਾ ਸ਼ੇਨਾ ਅੱਗਰਵਾਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀਡਬਲਿਊਐਸਐਸਬੀ), ਮਾਲ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement