ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵਾਨ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ

09:12 AM Sep 09, 2024 IST

ਪੱਤਰ ਪ੍ਰੇਰਕ
ਜਲੰਧਰ, 8 ਸਤੰਬਰ
ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਸ਼ੋਭਾ ਯਾਤਰਾ ਸਬੰਧੀ ਇਥੇ ਵੱਖ-ਵੱਖ ਧਾਰਮਿਕ ਸੰਸਥਾਵਾਂ ਨਾਲ ਮੀਟਿੰਗ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਲੋਕ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਣ ਸਕਣ, ਇਸ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਦੇ ਬਦਲਵੇਂ ਰੂਟਾਂ, ਢੁੱਕਵੀਂ ਪਾਰਕਿੰਗ, ਸੁਰੱਖਿਆ ਅਤੇ ਹੋਰ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਅਪਣੇ ਅਖ਼ਤਿਆਰੀ ਫੰਡ ਵਿਚੋਂ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

Advertisement

Advertisement