For the best experience, open
https://m.punjabitribuneonline.com
on your mobile browser.
Advertisement

ਫ਼ਸਲ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਹੁਕਮ

08:55 AM Apr 17, 2024 IST
ਫ਼ਸਲ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਹੁਕਮ
ਮੁਹਾਲੀ ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਕਣਕ ਦੀ ਫ਼ਸਲ ਨੂੰ ਸਾਫ਼ ਕਰਦੇ ਹੋਏ ਮਜ਼ਦੂਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਅਪਰੈਲ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਰਕਾਰੀ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਣ ਤੱਕ 10588 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ 10403 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹੁਣ ਤੱਕ ਖ਼ਰੀਦ ਪ੍ਰਬੰਧਾਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕੁਰਾਲੀ ਅਤੇ ਲਾਲੜੂ ਮੰਡੀਆਂ ਦੇ ਲੇਬਰ ਅਤੇ ਕਾਰਟੇਜ ਦੇ ਠੇਕੇ ਵੀ ਸਿਰੇ ਚੜ੍ਹ ਗਏ ਹਨ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਮੰਡੀਆਂ ਵਿੱਚ ਖ਼ਰੀਦੀ ਹੋਈ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 2519 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੀ ਲਾਜ਼ਮੀ ਸ਼ਰਤ ਅਨੁਸਾਰ 124 ਫੀਸਦੀ ਬਣਦੀ ਹੈ। ਇਸੇ ਤਰ੍ਹਾਂ ਖ਼ਰੀਦ ਕੀਤੇ ਅਨਾਜ ਦੀ 48 ਘੰਟਿਆਂ ਦੀ ਸ਼ਰਤ ਅਨੁਸਾਰ 15.37 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਗਈ ਹੈ ਜੋ ਕਿ 140.9 ਫੀਸਦੀ ਬਣਦੀ ਹੈ।
ਉਨ੍ਹਾਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਮੂਹ ਮੰਡੀਆਂ ਵਿੱਚ ਜਗ੍ਹਾ ਦੀ ਤੰਗੀ ਤੋਂ ਬਚਣ ਲਈ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸਰਕਾਰੀ ਖ਼ਰੀਦ ਪ੍ਰਬੰਧਾਂ ਵਿੱਚ ਅਣਗਹਿਲੀ ਅਤੇ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×