For the best experience, open
https://m.punjabitribuneonline.com
on your mobile browser.
Advertisement

ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਨਿੱਜੀ

07:41 AM Apr 29, 2024 IST
ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਨਿੱਜੀ
Advertisement

ਪੱਤਰ ਪ੍ਰੇਰਕ
ਸੰਗਰੂਰ, 28 ਅਪਰੈਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਮੁੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅੱਜ ਸਮੂਹ ਉਪ ਮੰਡਲ ਮੈਜਿਸਟਰੇਟ ਨੇ ਵੀ ਮੁੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਨੇ ਅਨਾਜ ਮੰਡੀਆਂ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਆਦਿ ਨਾਲ ਗੱਲਬਾਤ ਵੀ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×