ਅਸਲਾਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਆਦੇਸ਼
07:19 AM Mar 19, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਮਾਰਚ
ਲੋਕ ਸਭਾ ਚੋਣਾਂ ਦੇ ਐਲਾਣ ਮਗਰੋਂ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾਧਾਰਕਾਂ ਨੂੰ ਆਪਣੇ ਹਥਿਆਰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ ਸ਼ਾਮ 5 ਵਜੇ ਤੱਕ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ ਜੋ 15 ਮਈ ਤੱਕ ਲਾਗੂ ਰਹਿਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਨੂੰ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਯਕੀਨੀ ਬਣਾਇਆ ਜਾਵੇ। ਖਾਤੇ ਵਿੱਚੋਂ ਸ਼ੱਕੀ ਲੈਣ ਹੋਣ ਬਾਰੇ ਸੂਚਿਤ ਕੀਤਾ ਜਾਵੇ।
Advertisement
Advertisement