For the best experience, open
https://m.punjabitribuneonline.com
on your mobile browser.
Advertisement

ਸੇਵਾਵਾਂ ’ਤੇ ਕੰਟਰੋਲ ਬਾਰੇ ਆਰਡੀਨੈਂਸ: ਸੁਪਰੀਮ ਕੋਰਟ ’ਚ ਸੁਣਵਾਈ ਅੱਜ

07:04 AM Jul 10, 2023 IST
ਸੇਵਾਵਾਂ ’ਤੇ ਕੰਟਰੋਲ ਬਾਰੇ ਆਰਡੀਨੈਂਸ  ਸੁਪਰੀਮ ਕੋਰਟ ’ਚ ਸੁਣਵਾਈ ਅੱਜ
Advertisement

Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਕੌਮੀ ਰਾਜਧਾਨੀ ਵਿੱਚ ਸੇਵਾਵਾਂ ’ਤੇ ਕੰਟਰੋਲ ਬਾਰੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਦਿੱਲੀ ਸਰਕਾਰ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੀ ਸ਼ਮੂਲੀਅਤ ਵਾਲੇ ਬੈਂਚ ਵੱਲੋਂ ਸੁਣਵਾਈ ਕੀਤੇ ਜਾਣ ਦੇ ਆਸਾਰ ਹਨ। ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ 6 ਜੁਲਾਈ ਨੂੰ ਇਸ ਮਾਮਲੇ ਦੀ ਫੌਰੀ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ। ‘ਆਪ’ ਸਰਕਾਰ ਨੇ ਅਰਜ਼ੀ ਰਾਹੀਂ ਕਿਹਾ ਹੈ ਕਿ ਇਹ ਗ਼ੈਰ-ਸੰਵਿਧਾਨਿਕ ਅਮਲ ਹੈ ਜੋ ਸਿਖਰਲੀ ਅਦਾਲਤ ਤੇ ਸੰਵਿਧਾਨ ਦੇ ਢਾਂਚੇ ਨੂੰ ਤਹਿਸ- ਨਹਿਸ ਕਰਨ ਦਾ ਯਤਨ ਹੈ। -ਪੀਟੀਆਈ

Advertisement
Tags :
Author Image

Advertisement
Advertisement
×