ਸੇਵਾਵਾਂ ਦੇ ਕੰਟਰੋਲ ਬਾਰੇ ਆਰਡੀਨੈਂਸ: ਦਿੱਲੀ ਸਰਕਾਰ ਦੀ ਅਪੀਲ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਕਰੇਗੀ ਸੁਣਵਾਈ
02:54 PM Jul 09, 2023 IST
ਨਵੀਂ ਦਿੱਲੀ, 9 ਜੁਲਾਈ
ਸੁਪਰੀਮ ਕੋਰਟ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਬਾਰੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਦਿੱਲੀ ਸਰਕਾਰ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਚੀਫ ਜਸਟਿਸ ਡੀ.ਵਾਈ.ਚੰਦਰਚੂੜ ਤੇ ਜਸਟਿਸ ਪੀ.ਐੱਸ.ਨਰਸਿਮ੍ਹਾ ਦੀ ਸ਼ਮੂਲੀਅਤ ਵਾਲੇ ਬੈਂਚ ਵੱਲੋਂ ਸੁਣਵਾਈ ਕੀਤੇ ਜਾਣ ਦੇ ਆਸਾਰ ਹਨ। -ਪੀਟੀਆਈ
Advertisement
Advertisement