For the best experience, open
https://m.punjabitribuneonline.com
on your mobile browser.
Advertisement

ਸਹਾਇਕ ਪ੍ਰੋਫੈਸਰਾਂ ਦੇ ਹੱਕ ਵਿੱਚ ਡਟੀ ਉਗਰਾਹਾਂ ਜਥੇਬੰਦੀ

07:08 AM Aug 02, 2024 IST
ਸਹਾਇਕ ਪ੍ਰੋਫੈਸਰਾਂ ਦੇ ਹੱਕ ਵਿੱਚ ਡਟੀ ਉਗਰਾਹਾਂ ਜਥੇਬੰਦੀ
ਪ੍ਰੋਫੈਸਰਾਂ ਦੇ ਧਰਨੇ ਨੂੰ ਸਮਰਥਨ ਦਿੰਦੇ ਹੋਏ ਕਿਸਾਨ ਆਗੂ ਬਲਰਾਜ ਜੋਸ਼ੀ। -ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 1 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀਨ ਅਕਾਦਮਿਕ ਦੇ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਨੂੰ ਉਸ ਵੇਲੇ ਭਾਰੀ ਹੁੰਗਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਬਲਰਾਜ ਜੋਸ਼ੀ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ’ਚ ਧਰਨੇ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੇ ਨਿੱਜੀਕਰਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਕੇਕੇ ਯਾਦਵ ਪੰਜਾਬ ਦੇ ਉੱਚ ਸਿੱਖਿਆ ਢਾਂਚੇ ਨੂੰ ਪ੍ਰਾਈਵੇਟ ਕਰਨਾ ਚਾਹੁੰਦਾ ਹੈ ਪਰ ਉਹ ਉਨ੍ਹਾਂ ਦੇ ਇਰਾਦਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਕਿਸਾਨ ਆਗੂ ਬਲਰਾਜ ਜੋਸ਼ੀ ਨੇ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਪ੍ਰੋਫੈਸਰ ਕੋਈ ਵੱਡਾ ਪ੍ਰੋਗਰਾਮ ਉਲੀਕਣਗੇ ਤਾਂ ਉਨ੍ਹਾਂ ਦੀ ਜਥੇਬੰਦੀ ਭਾਰੀ ਇਕੱਠ ਨਾਲ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ। ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲਗਾਏ ਪੀਟੀਏ ਦੇ ਵਿਰੁੱਧ ਧਰਨੇ ਵਿੱਚ ਵੀ ਗੈਸਟ ਫੈਕਲਟੀ ਯੂਨੀਅਨ ਨੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪ੍ਰੋ. ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਹਾਇਕ ਪ੍ਰੋਫੈਸਰ ਸ਼ਾਮਲ ਸਨ। ਦੂਜੇ ਪਾਸੇ ਪੰਜਾਬੀ ’ਵਰਸਿਟੀ ਅਥਾਰਿਟੀ ਨੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਪ੍ਰਵਾਨਗੀ ਦੇਣ ਦੀ ਥਾਂ ਇੰਟਰਵਿਊ ਰੱਖ ਦਿੱਤੀ ਹੈ, ਜਦੋਂਕਿ ਇਹ ਪ੍ਰੋਫੈਸਰ ਪਹਿਲਾਂ ਹੀ ਇੰਟਰਵਿਊ ਕਰਵਾ ਕੇ ਭਰਤੀ ਕੀਤੇ ਗਏ ਹਨ।

Advertisement
Advertisement
Author Image

sukhwinder singh

View all posts

Advertisement