ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਜਥੇਬੰਦਕ ਚੋਣਾਂ ਦਾ ਐਲਾਨ

10:40 AM Apr 01, 2024 IST
ਜਥੇਬੰਦਕ ਚੋਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਅਹੁਦੇਦਾਰ।

ਪੱਤਰ ਪ੍ਰੇਰਕ
ਫਿਲੌਰ, 31 ਮਾਰਚ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਦਕ ਚੋਣਾਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਜਲੰਧਰ ਦੇ ਬਲਾਕ ਫਿਲੌਰ ਤੇ ਨੂਰਮਹਿਲ ਦੀ ਮੀਟਿੰਗ ਮੰਗਤ ਰਾਮ ਸਮਰਾ ਅਤੇ ਸੰਦੀਪ ਨੂਰਮਹਿਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ’ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ, ਤੀਰਥ ਸਿੰਘ ਬਾਸੀ, ਸਰਪ੍ਰਸਤ ਕਰਨੈਲ ਸਿੰਘ ਸੰਧੂ ਤੇ ਕੁਲਦੀਪ ਵਾਲੀਆ ਨੇ ਦੱਸਿਆ ਕਿ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਧਾਨ ਲਈ ਨਾਮਜ਼ਦਗੀਆਂ 8 ਅਪਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਹੋਣਗੀਆਂ ਤੇ ਜੇ ਲੋੜ ਪਈ ਤਾਂ ਚੋਣਾਂ 17 ਅਪਰੈਲ ਨੂੰ ਹੋਣਗੀਆਂ। ਕਰਨੈਲ ਫਿਲੌਰ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਲੋਕਤੰਤਰ ਤਰੀਕੇ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਇਸ ਮੌਕੇ ਲੇਖ ਰਾਜ ਪੰਜਾਬੀ, ਮਨੋਜ ਕੁਮਾਰ, ਸੰਦੀਪ ਕੁਮਾਰ,ਅਨਿਲ ਸ਼ਰਮਾ, ਸ਼ਿਵ ਕੁਮਾਰ, ਰਿੰਕੂ ਕੁਮਾਰ, ਸੁਰਿੰਦਰ ਸਿੰਘ, ਨੀਰੂ ਸ਼ਰਮਾ, ਰੀਟਾ ਬਿਲਗਾ, ਅਨੀਤਾ ਤਲਵਨ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement