For the best experience, open
https://m.punjabitribuneonline.com
on your mobile browser.
Advertisement

ਜਥੇਬੰਦੀਆਂ ਵੱਲੋਂ ਭਾਜਪਾ ਦੇ ਬਾਈਕਾਟ ਦਾ ਐਲਾਨ

11:05 AM May 27, 2024 IST
ਜਥੇਬੰਦੀਆਂ ਵੱਲੋਂ ਭਾਜਪਾ ਦੇ ਬਾਈਕਾਟ ਦਾ ਐਲਾਨ
ਘੱਗਰ ਬ੍ਰਾਂਚ ਨਹਿਰ ’ਤੇ ਸੜਕ ਕਿਨਾਰੇ ਪੋਸਟਰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਆਗੂ।
Advertisement

ਰਮੇਸ ਭਾਰਦਵਾਜ
ਲਹਿਰਾਗਾਗਾ, 26 ਮਈ
ਇੱਥੇ ਘੱਗਰ ਬਰਾਂਚ ਨਹਿਰ ਦੇ ਪੁਲ ’ਤੇ ਲੋਕ ਚੇਤਨਾ ਮੰਚ, ਲਹਿਰਾਗਾਗਾ ਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ਵਿੱਚ ਦੇਸ਼ ਦੀਆਂ ਘੱਟਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਖ਼ਿਲਾਫ਼ ਕੀਤੀਆਂ ਜਾ ਰਹੀਆਂ ਨਫਰਤੀ, ਅਪਮਾਨਜਨਕ ਤੇ ਭੜਕਾਊ ਟਿੱਪਣੀਆਂ ਖਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਚ ਸਮੇਤ ਸਹਿਯੋਗੀ ਜਥੇਬੰਦੀਆਂ ਦੇ ਵਰਕਰ ਹੱਥਾਂ ਵਿੱਚ ਮਾਟੋ ਤੇ ਬੈਨਰ ਲੈ ਕੇ ਸੜਕ ਦੇ ਕਿਨਾਰੇ ਇੱਕ ਘੰਟੇ ਤੱਕ ਫਿਰਕੂ-ਫ਼ਾਸ਼ੀਵਾਦ ਖਿਲਾਫ਼ ਅਤੇ ਲੋਕਾਂ ਦੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਸੁਨੇਹਾ ਦਿੰਦੇ ਰਹੇ।
ਜਥੇਬੰਦੀਆਂ ਦੇ ਵਰਕਰਾਂ ਨੇ ਨਰਿੰਦਰ ਮੋਦੀ ਤੇ ਭਾਜਪਾ ਸਣੇ ਫਿਰਕਾਪ੍ਰਸਤ ਤਾਕਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੇ ਬੁਲਾਰੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੱਟ ਗਿਣਤੀ ਫਿਰਕੇ ਨੂੰ ਨਿਸ਼ਾਨਾ ਬਣਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਬਿਆਨ ਦਿੱਤੇ ਹਨ ਜਿਨ੍ਹਾਂ ਦਾ ਮਕਸਦ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਬਟੋਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੋਦੀ ਨਾ ਸਿਰਫ਼ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਭੰਗ ਕਰ ਰਹੇ ਹਨ ਸਗੋਂ ਚੋਣ ਕਮਿਸ਼ਨ ਦੇ ਨਿਯਮਾਂ ਨੂੂੰ ਵੀ ਲਿਤਾੜ ਰਹੇ ਹਨ। ਲੋਕ ਚੇਤਨਾ ਮੰਚ ਦੇ ਸਕੱਤਰ ਹਰਭਗਵਾਨ ਗੁਰਨੇ, ਜਗਦੀਸ਼ ਪਾਪੜਾ, ਲੇਖਕ ਰਣਜੀਤ ਲਹਿਰਾ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਚਰਨ ਸਿੰਘ, ਬਿਜਲੀ ਮੁਲਾਜ਼ਮ ਮੰਚ ਦੇ ਆਗੂ ਪੂਰਨ ਸਿੰਘ ਖਾਈ, ਰਾਮਚੰਦਰ ਸਿੰਘ ਖਾਈ, ਫੀਲਡ ਵਰਕਰਜ਼ ਯੂਨੀਅਨ ਦੇ ਸੁਖਦੇਵ ਚੰਗਾਲੀਵਾਲਾ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ ਅਤੇ ਸੁਖਜਿੰਦਰ ਲਾਲੀ ਨੇ ਲੋਕਾਂ ਨੂੰ ਭਾਜਪਾ ਦੀਆਂ ਰੈਲੀਆਂ ਦੇ ਬਾਈਕਾਟ ਦਾ ਸੱਦਾ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×