ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਨਿੱਤਰੀਆਂ ਜਥੇਬੰਦੀਆਂ

06:58 AM Jul 02, 2024 IST
ਸੰਗਰੂਰ ਵਿੱਚ ਡੀਸੀ ਦਫ਼ਤਰ ਅੱਗੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 1 ਜੁਲਾਈ
ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਰੁੰਧਤੀ ਰਾਓ ਅਤੇ ਪ੍ਰੋ. ਸ਼ੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਅੱਜ ਤੋਂ ਤਿੰਨ ਕਾਲੇ ਫ਼ੌਜਦਾਰੀ ਕਾਨੂੰਨ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਮਿਨੀ ਸਕੱਤਰੇਤ ਵਿਖੇ ਧਰਨਾ ਲਗਾਇਆ। ਉਪਰੰਤ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਲਾਗੂ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਇਕਾਈ ਮੁਖੀ ਤਰਸੇਮ ਭਵਾਨੀਗੜ੍ਹ , ਰਾਮ ਸਿੰਘ ਬੰਗ, ਚਰਨਜੀਤ ਪਟਵਾਰੀ, ਸਰਬਜੀਤ ਓਖਲਾ, ਸੁਰੇਸ਼ ਕੁਮਾਰ, ਪਿਆਰਾ ਦੀਨ, ਰਣਧੀਰ ਸਿੰਘ, ਮੈਡਮ ਕੁਲਵੰਤ ਕੌਰ, ਰਾਮ ਕੁਮਾਰ, ਜਾਗਨ ਸਿੰਘ, ਸਨੇਹ ਲਤਾ, ਗੁਰਚਰਨ ਸਿੰਘ ਨੇ ਹਿੱਸਾ ਲਿਆ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਸੰਸਾਰ ਅਰੁੰਧਤੀ ਰਾਏ ਅਤੇ ਪ੍ਰੋ. ਸੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਅਧੀਨ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਦੇ ਵਿਰੋਧ ਵਿਚ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ਜੀਏ ਟੂ ਡੀਸੀ ਨੂੰ ਮੰਗ ਪੱਤਰ ਸੌਂਪਿਆ। ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਚ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕਰਨ ਮਗਰੋਂ ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ, ਕੁਲਦੀਪ ਸਿੰਘ, ਤਰਕਸ਼ੀਲ ਸੁਸਾਇਟੀ ਦੇ ਜ਼ੋਨਲ ਮੁਖੀ ਮਾਸਟਰ ਪਰਮ ਵੇਦ, ਆਲ ਇੰਡੀਆ ਕਿਸਾਨ ਫਰੰਟ ਦੇ ਆਗੂ ਮੰਗਤ ਰਾਮ ਲੌਂਗੋਵਾਲ ਨੇ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਨਵੇਂ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ ਜਮਹੂਰੀ, ਤਰਕਸ਼ੀਲ, ਸੰਘਰਸ਼ੀਲ,ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਇੱਥੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆ ਗਈਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਦੇ ਜ਼ਿਲ੍ਹਾ ਆਗੂ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਅਮਰੀਕ ਸਿੰਘ ਗੰਢੂਆਂ,ਸੰਯੁਕਤ ਕਿਸਾਨ ਮੋਰਚਾ ਦੇ ਹਰਮੇਲ ਸਿੰਘ ਨੇ ਸੰਬੋਧਨ ਕੀਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਕਿਰਤੀ ਕਿਸਾਨ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਗਤਾਰ ਸਿੰਘ ਤੋਲੇਵਾਲ ਨੇ ਸੰਬੋਧਨ ਕੀਤਾ। ਧੂਰੀ (ਪਵਨ ਕੁਮਾਰ ਵਰਮਾ): ਇੱਥੇ ਜਨਤਕ ਜਮਹੂਰੀ ਜਥੇਬੰਦੀਆਂ, ਕਿਸਾਨ ਯੂਨੀਅਨਾਂ ਵੱਲੋਂ ਤਹਿਸੀਲ ਦਫਤਰ ਅੱਗੇ ਧਰਨੇ ਲਾਏ ਗਏ ਅਤੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਗਰੋਂ ਐੱਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਨਵੇਂ ਲਾਗੂ ਕੀਤੇ ਗਏ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਤਹਿਸੀਲਦਾਰ ਪਾਤੜਾਂ ਹਰਮਨਜੀਤ ਸਿੰਘ ਨੂੰ ਸੌਂਪਿਆ।

Advertisement

ਕਾਨੂੰਨ ਲਾਗੂ ਹੋਏ ਪਰ ਪੁਲੀਸ ਨੂੰ ਸਿਖਲਾਈ ਬਾਅਦ ਵਿੱਚ

ਪਟਿਆਲਾ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਤਿੰਨ ਕਾਨੂੰਨ ਲਾਗੂ ਹੋ ਚੁੱਕੇ ਹਨ ਪਰ ਪੁਲੀਸ ਨੂੰ ਸਿਖਲਾਈ ਬਾਅਦ ਵਿਚ ਦਿੱਤੀ ਜਾ ਰਹੀ ਹੈ। ਪੰਜਾਬ ਦੀ ਪੁਲੀਸ ਨੂੰ ਇਹ ਸਿਖਲਾਈ ਸਿਰਫ਼ ਇਕ ਦਿਨ ਲਈ ਫਿਲੌਰ ਵਿਚ ਦਿੱਤੀ ਜਾਵੇਗੀ। ਇਸ ਬਾਰੇ ਚਰਚਾ ਛਿੜ ਗਈ ਹੈ ਕਿ ਜਦੋਂ ਸਿਪਾਹੀ ਦੀ ਟਰੇਨਿੰਗ 9 ਮਹੀਨੇ ਦੀ ਹੁੰਦੀ ਹੈ ਤਾਂ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਜਾਣਕਾਰੀ ਦੇਣ ਲਈ ਇਕ ਦਿਨ ਕਾਫ਼ੀ ਨਹੀਂ ਰਹੇਗਾ। ਅੱਜ ਇਕ ਪੱਤਰ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਡਾਇਰੈਕਟਰ ਪੰਜਾਬ ਪੁਲੀਸ ਫਿਲੌਰ ਅਕਾਦਮੀ ਨੂੰ ਭੇਜਿਆ ਹੈ, ਜਿਸ ਵਿਚ ਪੁਲੀਸ ਮੁਲਾਜ਼ਮਾਂ ਦੀ ਮੋਬਾਈਲ ਨੰਬਰ ਸਮੇਤ ਲਿਸਟ ਹੈ। ਪਟਿਆਲਾ ਦੇ ਪੁਲੀਸ ਮੁਲਾਜ਼ਮ ਇਹ ਸਿਖਲਾਈ ਲੈਣ ਲਈ 4 ਜੁਲਾਈ ਨੂੰ ਫਿਲੌਰ ਜਾਣਗੇ, ਇਸ ਲਿਸਟ ਵਿਚ ਪੁਲੀਸ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ ਇੰਸਪੈਕਟਰ ਰੈਂਕ ਦੇ 62 ਮੁਲਾਜ਼ਮ ਹਨ। ਇੱਥੇ ਚਰਚਾ ਇਹ ਵੀ ਹੈ ਕਿ ਏਨੀ ਵੱਡੀ ਗਿਣਤੀ ਵਿਚ ਜੇ ਮੁਲਾਜ਼ਮ ਪਟਿਆਲਾ ਤੋਂ ਸਿਖਲਾਈ ਲਈ ਜਾਣਗੇ ਤਾਂ ਇੱਥੇ ਪਿੱਛੋਂ ਕੋਈ ਵੱਡੀ ਵਾਰਦਾਤ ਹੋ ਜਾਵੇ ਤਾਂ ਉਸ ਨੂੰ ਸੰਭਾਲਣ ਲਈ ਪੁਲੀਸ ਦੀ ਕਮੀ ਜ਼ਰੂਰ ਆਵੇਗੀ। ਚਰਚਾ ਹੈ ਕਿ ਪੁਲੀਸ ਨੂੰ ਇਹ ਸਿਖਲਆਈ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਦਿੱਤੀ ਜਾਣੀ ਚਾਹੀਦੀ ਸੀ।

Advertisement
Advertisement
Advertisement