ਸਕੂਲ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 2 ਅਪਰੈਲ
ਸਰਕਾਰੀ ਪ੍ਰਾਇਮਰੀ ਸਕੂਲ ਸੈਦੇ ਕੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਮੁਖੀ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਗਰੁੱਪ ਡਾਂਸ, ਗਿੱਧਾ, ਭੰਗੜਾ, ਕਵਿਤਾ ਆਦਿ ਦੀ ਪੇਸ਼ਕਾਰੀ ਕੀਤੀ। ਉਨ੍ਹਾ ਦੱਸਿਆ ਕਿ ਸਮਾਗਮ ਦੌਰਾਨ ਐਲ.ਕੇ.ਜੀ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ ਅਤੇ ਇਨ੍ਹਾਂ ਨਤੀਜਿਆਂ ਵਿੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਪ੍ਰਤਾਪ ਸਿੰਘ ਅਤੇ ਸਕੂਲ ਮੁਖੀ ਡਾ. ਅਵਤਾਰ ਸਿੰਘ ਨੇ ਬੱਚਿਆਂ ਨੂੰ ਭਵਿੱਖ ਵੀ ਸਖ਼ਤ ਮਿਹਨਤ ਤੇ ਲਗਨ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ ਅਤੇ ਸ਼ਾਨਦਾਰ ਸਫਲਤਾ ਹਾਸਲ ਕਰਨ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅਧਿਆਪਕ ਹਰਦੀਪ ਸਿੰਘ, ਕ੍ਰਿਸ਼ਨਾ ਰਾਣੀ, ਮਨਪ੍ਰੀਤ ਕੌਰ, ਮੇਜਰ ਸਿੰਘ, ਲਾਲ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਰਾਜਪਾਲ ਸਿੰਘ, ਲਾਭ ਸਿੰਘ, ਬੇਅੰਤ ਸਿੰਘ ਆਦਿ ਵੀ ਹਾਜ਼ਰ ਸਨ।