For the best experience, open
https://m.punjabitribuneonline.com
on your mobile browser.
Advertisement

1927 ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸਮਾਗਮ ਕਰਵਾਇਆ

06:41 AM Jul 18, 2023 IST
1927 ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸਮਾਗਮ ਕਰਵਾਇਆ
ਇਤਿਹਾਸਕ ਪਿੰਡ ਕੁਠਾਲਾ ਵਿੱਚ ਮਨਾਏ ਸ਼ਹੀਦੀ ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਗੁਰੂ ਘਰ ਦੇ ਗ੍ਰੰਥੀ । ਫੋਟੋ: ਚੀਮਾ
Advertisement

ਪੱਤਰ ਪ੍ਰੇਰਕ
ਸੰਦੌੜ, 17 ਜੁਲਾਈ
17 ਜੁਲਾਈ 1927 ਨੂੰ ਨਵਾਬੀ ਹਕੂਮਤ ਨਾਲ ਟੱਕਰ ਲੈਂਦਿਆਂ ਸ਼ਹੀਦ ਹੋਏ ਇਤਿਹਾਸਕ ਪਿੰਡ ਕੁਠਾਲਾ ਦੇ 18 ਕਿਸਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਬਿ ਸ਼ਹੀਦੀ ਕੁਠਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਬਿ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਖਜ਼ਾਨਚੀ ਗੋਬਿੰਦ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਜਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਦੇ ਚੇਅਰਮੈਨ ਸਾਕਬਿ ਅਲੀ ਰਾਜਾ, ਉਘੇ ਵਾਤਾਵਰਣ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ,ਬੀ.ਡੀ.ਪੀ.ਓ ਬਬਲਜੀਤ ਕੌਰ ਸਮੇਤ ਵੱਖ ਵੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਚੇਅਰਮੈਨ ਸਾਕਬਿ ਅਲੀ ਰਾਜਾ ਨੇ ਕਿਹਾ ਕਿ ਅੰਗਰੇਜ਼ ਹਕੂਮਤ ਖਿਲਾਫ ਉਠਦੇ ਸੰਘਰਸ਼ ਨੂੰ ਜਬਰੀ ਕੁਚਲਣ ਲਈ ਉਸ ਵਕਤ ਦੇ ਹਾਕਮਾਂ ਵੱਲੋਂ ਕਿਸਾਨਾਂ ਉਪਰ ਢਾਹੇ ਗਏ ਜ਼ੁਲਮ ਦੌਰਾਨ ਇਹ ਸ਼ਹੀਦੀ ਸਾਕਾ ਵਾਪਰਿਆ ਸੀ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਹੀਦਾਂ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਜਦਕਿ ਚੇਅਰਮੈਨ ਸਾਕਬਿ ਅਲੀ ਰਾਜਾ ਨੇ ਆਪਣੇ ਕੋਟੇ ਵਿਚੋਂ 2 ਲੱਖ ਰੁੁਪਏ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਆੜਤੀਆ ਰਾਮਿੰਦਰ ਸਿੰਘ ਮਾਨ, ਸਰਪੰਚ ਗੁਰਲਵਲੀਨ ਸਿੰਘ ਲਵਲੀ, ਡਾ. ਮਨਦੀਪ ਸਿੰਘ ਖੁਰਦ, ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ, ਨੰਬਰਦਾਰ ਰਾਜ ਸਿੰਘ ਦੁਲਮਾਂ, ਰਾਜੂ ਕੁਠਾਲਾ, ਅਮੋਲਕ ਸਿੰਘ ਮਾਨ, ਚਰਨਜੀਤ ਸਿੰਘ ਚੰਨਾ ਚੀਮਾ, ਬਾਬਾ ਜਗਦੀਪ ਸਿੰਘ, ਹਰਵਿੰਦਰ ਸਿੰਘ, ਮਾਸਟਰ ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਪੰਨੂ, ਤੇਜਾ ਸਿੰਘ, ਬਾਬਾ ਸੁਰਜੀਤ ਸਿੰਘ, ਜਗਦੀਪ ਸਿੰਘ ਜੋਨੀ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×