ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਸੈਨਿਕ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

10:16 AM Oct 05, 2023 IST
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਬਕਾ ਸੈਨਿਕ। -ਫੋਟੋ: ਓਬਰਾਏ

ਪੱਤਰ ਪ੍ਰੇਰਕ
ਦੋਰਾਹਾ, 4 ਅਕਤੂਬਰ
ਦੇਸ਼ ਦੀ ਰਾਖੀ ਲਈ ਸਰਹੱਦਾਂ ਤੇ ਹਿੱਕਾਂ ਤਾਣ ਕੇ ਸ਼ਹੀਦ ਹੋਏ ਸੈਨਿਕ ਸਾਥੀਆਂ ਦੀ ਯਾਦ ਵਿਚ ਅੱਜ ਇਥੇ ਸੂਬਾ ਪੱਧਰੀ 9 ਸਿਖਲਾਈ ਇਨਫੈਨਟਰੀ ਬਟਾਲੀਅਨ ਦੇ ਸਾਬਕਾ ਸੈਨਿਕਾਂ ਵੱਲੋਂ 57ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਟ ਭੇਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਗ੍ਰੰਥੀ ਸਿੰਘ ਨੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਕੋਰ ਕਮੇਟੀ ਚੇਅਰਮੈਨ ਕੈਪਟਨ ਜਸਵੰਤ ਸਿੰਘ ਰਾਮਪੁਰ ਨੇ ਦੱਸਿਆ ਕਿ ਹਰ ਸਾਲ ਅਕਤੂਬਰ ਮਹੀਨੇ ਬਟਾਲੀਅਨ ਵੱਲੋਂ ਸ਼ਰਧਾਂਜਲੀ ਭੇਟ ਕਰਕੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਜਾਂਦਾ ਹੈ। ਮੇਜਰ ਨਰਿੰਦਰ ਸਿੰਘ ਨੇ ਬਟਾਲੀਅਨ ਦੇ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਸੈਨਿਕ ਦੇਸ਼ ਅਤੇ ਕੌਮ ਦਾ ਵਡਮੁੱਲਾ ਸਰਮਾਇਆ ਹਨ। ਇਸ ਦੌਰਾਨ ਪੰਜਾਬ ਲਈ ਬੈਲਟ ਜਿੱਤਣ ਵਾਲੇ ਪਹਿਲਵਾਨ ਸੁਲਤਾਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਪਟਨ ਪਾਲ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ ਕੋਹਲੀ, ਨਿਰਭੈ ਸਿੰਘ, ਹਰਬੰਸ ਸਿੰਘ, ਜਗਬਿੰਦਰ ਸਿੰਘ, ਹਰਪਾਲ ਸਿੰਘ, ਬਾਰਾ ਸਿੰਘ, ਗੁਰਬਚਨ ਸਿੰਘ, ਚਰਨਜੀਤ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਮਲਾਗਰ ਸਿੰਘ, ਜੀਵਨ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement