ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਅਤਰ ਸਿੰਘ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

08:39 AM Feb 06, 2024 IST
ਸਮਾਗਮ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 5 ਫਰਵਰੀ
ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਜੀ ਮਸਤੂਆਣਾ, ਰਾਗੀ ਜੰਗ ਸਿੰਘ ਅਤੇ ਸੰਪਰਦਾਇ ਮਸਤੂਆਣਾ ਦੇ ਮੁਖੀ ਸੱਚਖੰਡ ਵਾਸੀ ਮਾਸਟਰ ਗੁਰਚਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਬੁੰਗਾ ਮਸਤੂਆਣਾ ਧਾਰਮਿਕ ਮਹਾ ਵਿਦਿਆਲਾ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਟ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਪੰਥ ਦੇ ਉਘੇ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਨੇ ਗੁਰਬਾਣੀ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਟੇਕ ਸਿੰਘ, ਬਾਬਾ ਕਾਕਾ ਸਿੰਘ ਅਤੇ ਸਮੁੱਚੇ ਸੰਤ ਸੇਵਕ ਜਥੇ ਵੱਲੋਂ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਵਿਦਵਾਨ ਲੇਖਕ ਗਿਆਨੀ ਕੌਰ ਸਿੰਘ ਕੋਠਾਗੁਰੂ, ਬਾਬਾ ਤੇਜਾ ਸਿੰਘ ਮੁੱਖ ਗ੍ਰੰਥੀ, ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ, ਬਾਬਾ ਨਰਾਇਣ ਸਿੰਘ, ਬਾਬਾ ਚੰਦ ਸਿੰਘ, ਭਾਈ ਚਤਰ ਸਿੰਘ, ਬਾਬਾ ਮਹਿੰਦਰ ਸਿੰਘ, ਭਾਈ ਅਵਤਾਰ ਸਿੰਘ ਰਾਗੀ, ਬਾਬਾ ਸ਼ਿਵਾਨੰਦ ਕਿਉਲ, ਤਖ਼ਤ ਦਮਦਮਾ ਸਾਹਿਬ ਦੇ ਮੀਤ ਮੈਨੇਜਰ ਮੇਜਰ ਸਿੰਘ ਨੇ ਵੀ ਹਾਜ਼ਰੀ ਲਵਾਈ।

Advertisement

Advertisement