ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ੋਨ ਰਾਜਪੁਰਾ ਦੇ ਸਕੂਲਾਂ ਦੀ ਅਥਲੈਟਿਕ ਮੀਟ ਕਰਵਾਈ

08:40 AM Oct 23, 2024 IST

ਰਾਜਪੁਰਾ: ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ ਪਟਿਆਲਾ) ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਜਸਬੀਰ ਕੌਰ ਦੀ ਸਾਂਝੀ ਅਗਵਾਈ ਹੇਠ ਜ਼ੋਨ ਰਾਜਪੁਰਾ ਦੇ 68ਵੇਂ ਅਥਲੈਟਿਕ ਮੁਕਾਬਲੇ 21 ਤੋਂ 23 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਦਿੱਤੇ। ਟੂਰਨਾਮੈਂਟ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਗੁੱਟਾਂ ਦੇ ਦੌੜਾਂ, ਲੰਬੀ ਛਾਲ, ਉੱਚੀ ਛਾਲ ਅਤੇ ਗੋਲਾ ਸੁੱਟਣ ਦੇ ਮੁਕਾਬਲਿਆਂ ਦੇ ਫਾਈਨਲ ਕਰਵਾਏ ਗਏ। ਟੂਰਨਾਮੈਂਟ ਦੌਰਾਨ ਲੈਕਚਰਾਰ ਅਨਿਲ ਕੁਮਾਰ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਗੁਰਮੀਤ ਕੌਰ, ਇੰਦਰਵੀਰ ਕੌਰ, ਮਨਦੀਪ ਸਿੰਘ, ਸੰਜੇ ਕੁਮਾਰ, ਅਨੀਤਾ, ਬੇਅੰਤ ਕੌਰ, ਅਮਨਦੀਪ ਕੌਰ ਅਤੇ ਹੋਰ ਅਧਿਆਪਕਾਂ ਨੇ ਸਹਿਯੋਗ ਦਿੱਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement