ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ
ਪੱਤਰ ਪ੍ਰੇਰਕ
ਸ਼ਾਹਕੋਟ, 10 ਜੁਲਾਈ
ਸ਼ਾਹਕੋਟ ਪੁਲੀਸ ਨੇ ਇੱਥੋਂ ਦੇ ਪ੍ਰਾਈਵੇਟ ਸਕੂਲ ਵਿਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ। ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਪੁਲੀਸ ਵੱਲੋਂ ਨਸ਼ਿਆਂ ਦੀਆਂ ਅਲਾਮਤਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਸੁਚੇਤ ਕਰਨ ਨਾਲ ਅਨੇਕਾਂ ਇਲਾਕਾ ਵਾਸੀ ਜਾਗਰੂਕ ਹੋ ਸਕਦੇ ਹਨ। ਥਾਣਾ ਮੁਖੀ ਅਮਨ ਸੈਣੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਚੌਕਸ ਕਰ ਕੇ ਹੀ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣ। ਪ੍ਰਿੰਸੀਪਲ ਆਸ਼ੂ ਜੈਨ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸੀਨਅਰ ਮੀਤ ਪ੍ਰਧਾਨ ਨਿਰਮਲ ਸਿੰਘ ਸੋਖੀ, ਮੀਤ ਪ੍ਰਧਾਨ ਸੁਰਿੰਦਰ ਸਿੰਘ ਪਦਮ, ਮੀਤ ਪ੍ਰਧਾਨ ਅਮਰੀਕ ਸਿੰਘ ਮਠਾੜੂ, ਜਨਰਲ ਸਕੱਤਰ ਅਮਰੀਕ ਸਿੰਘ ਬਾਂਸਲ, ਏਐੱਸਆਈ ਰਾਜ ਸਿੰਘ, ਏਐੱਸਆਈ ਸੁਖਵੰਤ ਸਿੰਘ, ਹੌਲਦਾਰ ਰਾਜਵਿੰਦਰ ਸਿੰਘ ਸਣੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।