For the best experience, open
https://m.punjabitribuneonline.com
on your mobile browser.
Advertisement

ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

06:12 AM Apr 19, 2024 IST
ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ
ਦਸਤਾਰ ਮੁਕਾਬਲੇ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀ। -ਫੋਟੋ: ਸੂਦ
Advertisement

ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਸਮਾਗਮ ਕਰਵਾਇਆਾ। ਇਹ ਪ੍ਰੋਗਰਾਮ ਫੈਕਲਟੀ ਮੈਂਬਰ ਪਰਮਦੀਪ ਸਿੰਘ, ਮਿਸ ਯਸ਼ਨਾ ਅਤੇ ਕਿਰਨਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਦਸਤਾਰ ਸਜਾਉਣ, ਗਿੱਧਾ ਅਤੇ ਭੰਗੜਾ ਮੁਕਾਬਲੇ ਕਰਵਾਏ ਗਏ। ਸਮਾਜ ਸ਼ਾਸਤਰ ਵਿਭਾਗ ਦੀ ਇੰਚਾਰਜ ਡਾ. ਨਵ ਸ਼ਗਨਦੀਪ ਕੌਰ ਨੇ ਸਮਾਗਮ ਨੂੰ ਨਿਰਵਿਘਨ ਸੰਚਾਲਨ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਪ੍ਰੋ. ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਅਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×