ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੈੱਡ ਕਰਾਸ ਦਿਵਸ ਮੌਕੇ ਖੂਨਦਾਨ ਕੈਂਪ ਲਾਏ

08:02 AM May 09, 2024 IST
ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕਰਦੇ ਹੋਏ ਮੋਹਤਬਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 8 ਮਈ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਾਨਸਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਵਿੱਚ 22 ਯੂਨਿਟ ਖੂਨਦਾਨ ਕੀਤਾ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਨਿਰਮਲ ਉਸੇਪਚਨ ਨੇ ਕੀਤਾ। ਇਸ ਮੌਕੇ ਜੱਸੀ ਸਿੱਧੂ, ਰਣਵੀਰ ਸਿੰਘ, ਕਾਕਾ ਮਾਨਸ਼ਾਹੀਆ, ਕੌਂਸਲਰ ਅਮਨਦੀਪ ਭੂੰਡਾ, ਹਰਦੀਪ ਸਿੰਘ ਸਿੱਧੂ, ਧਰਮਿੰਦਰ, ਮਨਜੀਤ ਮਾਨ, ਸੁਖਵੀਰ ਢਿੱਲ, ਜਗਤਾਰ ਮਾਨ ਤੇ ਡਿੰਪਲ ਫਰਵਾਹੀ ਵੀ ਮੌਜੂਦ ਸਨ।
ਸ਼ਹਿਣਾ (ਪੱਤਰ ਪ੍ਰੇਰਕ): ਆਰ.ਪੀ. ਇੰਟਰਨੈਸ਼ਨਲ ਸਕੂਲ ਵਿੱਚ ਰੈੱਡ ਕਰਾਸ ਦਿਵਸ ਮਨਾਇਆ ਗਿਆ। ਚੇਅਰਮੈਨ ਪਵਨ ਕੁਮਾਰ ਧੀਰ ਨੇ ਰੈੱਡ ਕਰਾਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਇਹ ਸੰਸਥਾ ਯੁੱਧ ਅਤੇ ਕੁਦਰਤੀ ਆਫ਼ਤਾਂ ਸਮੇਂ ਜ਼ਰੂਰਤਮੰਦਾਂ ਲਈ ਸੇਵਾ ਦਾ ਕੰਮ ਕਰਦੀ ਹੈ। ਇਸ ਮੌਕੇ ਸਕੂਲ ਵਿੱਚ ਪੌਦੇ ਵੀ ਲਾਏ ਗਏ। ਇਸ ਮੌਕੇ ਡਾਇਰੈਕਟਰ ਉਰਮਿਲਾ ਧੀਰ, ਸੁਨੀਤਾ ਰਾਜ ਤੇ ਪ੍ਰਿੰਸੀਪਲ ਅਨੁਜ ਕੁਮਾਰ ਹਾਜ਼ਰ ਸਨ।

Advertisement

Advertisement
Advertisement