ਖੂਨਦਾਨ ਕੈਂਪ ਲਾਇਆ
07:39 AM Dec 01, 2024 IST
ਪੱਤਰ ਪ੍ਰੇਰਕ
ਨਰਾਇਣਗੜ੍ਹ, 30 ਨਵੰਬਰ
ਐੱਸਡੀਐੱਮ ਸ਼ਾਸ਼ਵਤ ਸਾਂਗਵਾਨ ਨੇ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਖੂਨਦਾਨ ਇੱਕ ਮਹਾਨ ਦਾਨ ਹੈ ਜਿਸ ਦੀ ਪੂਰਤੀ ਖੂਨਦਾਨ ਕਰਕੇ ਹੀ ਕੀਤੀ ਜਾ ਸਕਦੀ ਹੈ। ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਅੱਜ ਲਗਾਏ ਖੂਨਦਾਨ ਕੈਂਪ ਵਿੱਚ ਐਸਡੀਐਮ ਨੇ ਸ਼ਿਰਕਤ ਕੀਤੀ ਅਤੇ
ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਕਰੀਬ 10 ਵਾਰ ਖੂਨਦਾਨ ਕਰ ਚੁੱਕੇ ਹਨ। ਉਹ ਭਵਿੱਖ ਵਿੱਚ ਵੀ ਲਗਾਤਾਰ ਖੂਨਦਾਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੀ ਡਾਕਟਰਾਂ ਅਨੁਸਾਰ ਸਿਹਤਮੰਦ ਵਿਅਕਤੀ ਤਿੰਨ ਮਹੀਨਿਆਂ ਬਾਅਦ ਦੁਬਾਰਾ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐੱਸਡੀਐੱਮ ਦਫ਼ਤਰ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਉਨ੍ਹਾਂ ਨੇ ਪ੍ਰਿੰਸੀਪਲ ਆਰਪੀਰਾਠੀ ਅਤੇ ਪੰਜਾਬ ਨੈਸ਼ਨਲ ਬੈਂਕ ਨਰਾਇਣਗੜ੍ਹ ਦੀ ਸ਼ਲਾਘਾ ਕੀਤੀ।
Advertisement
Advertisement