ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

08:50 AM Dec 11, 2023 IST
ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਦਸੰਬਰ
ਗੁਰੂ ਤੇਗ ਬਹਾਦਰ ਸਾਹਿਬ ਜੀਟੀਬੀ ਨਗਰ ਲਲਹੇੜੀ ਰੋਡ ਖੰਨਾ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਜੀਟੀਬੀ ਨਗਰ, ਗੁਰਬਚਨ ਕਲੋਨੀ, ਅੰਬੇਡਕਰ ਕਲੋਨੀ, ਕੇਹਰ ਸਿੰਘ ਕਲੋਨੀ, ਜਗਤ ਕਲੋਨੀ, ਲਲਹੇੜੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਬਾਬਾ ਸਰਬਜੀਤ ਸਿੰਘ ਜੀ ਰਸੂਲੜੇ ਵਾਲੇ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਧਾਨ ਦਲਜੀਤ ਕੌਰ ਕਾਲੀਰਾਓ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਨਗਰ ਕੀਰਤਨ 40 ਸਾਲਾਂ ਤੋਂ ਨਿਰੰਤਰ ਸਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 17 ਦਸੰਬਰ ਨੂੰ ਇਹ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਨਗਰ ਕੀਰਤਨ ਵਿੱਚ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਸ਼ਾਮਲ ਹੋਏ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਅਮੀਤ ਸਿੰਘ, ਅਜੈਬ ਸਿੰਘ, ਮਹਿੰਦਰ ਸਿੰਘ ਬਰਾੜ, ਸੰਤੋਖ ਸਿੰਘ ਫੋਰਮੈਨ, ਨਾਇਬ ਤਹਿਸੀਲਦਾਰ ਸਵਰਨ ਸਿੰਘ, ਬਲਜੋਰ ਸਿੰਘ, ਅਮਰੀਕ ਸਿੰਘ ਸੈਦਪੁਰਾ, ਗੁਰਬਖਸ਼ ਸਿੰਘ, ਖੁਸ਼ਮਿੰਦਰ ਸਿੰਘ, ਮੁਨਸ਼ੀ ਸਿੰਘ, ਗੁਰਮੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਸਿੰਘ ਸੇਖੋ ਤੇ ਕਰਮਜੀਤ ਸਿੰਘ ਸਿਫਤੀ ਆਦਿ ਹਾਜ਼ਰ ਸਨ।

Advertisement

Advertisement
Advertisement