ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

06:53 AM Jun 12, 2024 IST
ਧਾਰੀਵਾਲ ’ਚ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 11 ਜੂਨ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਤੋਂ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਤੇ ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ ਧਾਰੀਵਾਲ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਸਣੇ ਸਮੁੱਚੇ ਸਟਾਫ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਅਹਿਮਦਾਬਾਦ, ਬੇਦੀ ਕਲੋਨੀ, ਦਾਣਾ ਮੰਡੀ ਧਾਰੀਵਾਲ, ਫੱਜੂਪੁਰ ਚੌਕ, ਨਵੀਂ ਆਬਾਦੀ ਧਾਰੀਵਾਲ ਤੋਂ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਪੁਰਾਣਾ ਧਾਰੀਵਾਲ ਤੋਂ ਹੁੰਦਿਆਂ ਹੋਇਆ ਵਾਪਸ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸ਼ਰਧਾਲੂਆਂ ਵਲੋਂ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਨਗਰ ਕੀਤਰਨ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਦੇ ਮੁੱਖ ਸੇਵਾਦਾਰ ਡਾਕਟਰ ਗੁਰਜਿੰਦਰ ਸਿੰਘ ਸੰਧੂ, ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ, ਬਲਦੇਵ ਸਿੰਘ ਨਿਮਾਣਾ, ਬਾਬਾ ਜੋਗਾ ਸਿੰਘ ਆਦਿ ਸ਼ਾਮਲ ਸਨ।

Advertisement

Advertisement
Advertisement