ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

06:59 AM Jun 27, 2024 IST
ਸੈਮੀਨਾਰ ਮੌਕੇ ਮੰਚ ’ਤੇ ਹਾਜ਼ਰ ਐੱਸਪੀ ਰੁਪਿੰਦਰ ਕੌਰ ਭੱਟੀ ਤੇ ਹੋਰ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 26 ਜੂਨ
ਸਰਵ ਨੌਜਵਾਨ ਸਭਾ ਵਲੋਂ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਸਥਾਨਕ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿੱਚ ਸੈਮੀਨਾਰ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਕੀਤੀ ਤੇ ਵਿਸ਼ੇਸ਼ ਮਹਿਮਾਨ ਵਜੋਂ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਤੇ ਐਕਸੀਅਨ ਹਰਦੀਪ ਕੁਮਾਰ ਸ਼ਾਮਲ ਹੋਏ। ਇਸ ਮੌਕੇ ਐੱਸਪੀ ਭੱਟੀ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਸਮਾਜ ’ਚੋਂ ਨਸ਼ੇ ਖ਼ਤਮ ਕਰਨ ਲਈ ਪੂਰੇ ਯਤਨ ਕਰ ਰਿਹਾ ਹੈ ਤੇ ਇਸ ਸਬੰਧ ’ਚ ਉਨ੍ਹਾਂ ਵਲੋਂ ਸਮਾਜ ਦੇ ਹਰ ਵਰਗ ਦੇ ਲੋਕਾਂ, ਸਮਾਜਿਕ, ਧਾਰਮਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਨੇ ਕਿਹਾ ਕਿ ਨਫ਼ਰਤ ਹਮੇਸ਼ਾ ਨਸ਼ੇ ਤੋਂ ਕਰਨੀ ਚਾਹੀਦੀ ਹੈ, ਨਸ਼ੇੜੀ ਵਿਅਕਤੀ ਤੋਂ ਨਹੀਂ, ਨਸ਼ਾ ਕਰਨ ਦੇ ਆਦੀ ਵਿਅਕਤੀ ਦੀ ਕੌਂਸਲਿੰਗ ਕਰਕੇ ਨਸ਼ਾ ਤਿਆਗ ਦੇਣ ਲਈ ਮਾਨਸਿਕ ਤੌਰ ’ਤੇ ਉਸ ਨੂੰ ਤਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਮੁਖਤਿਆਰ ਸਿੰਘ, ਕਮਲੇਸ਼ ਸੰਧੂ, ਰਮਨ ਨਹਿਰਾ, ਸਰਬਰ ਗੁਲਾਮ ਸੱਬਾ, ਗੁਰਦੀਪ ਕੰਗ, ਬਖਸ਼ੀਸ਼ ਸਿੰਘ, ਜਗਜੀਤ ਸੇਠ ਤੇ ਸਾਹਿਬਜੀਤ ਸਾਬੀ, ਡਾ. ਕੁਲਦੀਪ ਸਿੰਘ ਤੇ ਰਾਜ ਬਸਰਾ ਆਦਿ ਹਾਜ਼ਰ ਸਨ।

Advertisement

Advertisement
Advertisement