ਸਕੂਲ ’ਚ ਗੁਰਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ
ਪੱਤਰ ਪ੍ਰੇਰਕ
ਸਮਰਾਲਾ, 16 ਨਵੰਬਰ
ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਚੈਰੀਟੇਬਲ, ਐਜੂਕੇਸ਼ਨਲ ਐਂਡ ਸੋਸ਼ਲ ਟਰੱਸਟ, ਫਤਿਹਗੜ੍ਹ ਸਾਹਿਬ ਵੱਲੋਂ ਗੁਰੂ ਨਾਨਕ ਦੇਵ ਦੇ ਗੁਰਪੁਰਬ ਨੂੰ ਸਮਰਪਿਤ ਟਰੱਸਟ ਦੇ ਅਧੀਨ ਆਉਂਦੇ ਚਾਰੋਂ ਸਕੂਲ਼ਾਂ ਵਿੱਚ ਵੱਖੋ ਵੱਖਰੇ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਚਾਰੋਂ ਸਕੂਲਾ ਦੇ ਵਿਦਿਆਰਥੀਆਂ ਨੇ ਪੂਰਨ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦੀ ਸਫਲਤਾ ਲਈ ਜੱਜਾਂ ਦੀ ਭੂਮਿਕਾ ਸਨੇਹਇੰਦਰ ਸਿੰਘ ਮੀਲੂ, ਪ੍ਰੋਫੈਸਰ ਡਾਕਟਰ ਗੁਰਮੀਤ ਸਿੰਘ, ਜਗਜੀਤ ਸਿੰਘ ਗੁਰਮ ਨੇ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆਂ ਅਤੇ ਟਰੱਸਟ ਮੈਂਬਰ ਆਰ.ਐੱਸ ਬਾਜਵਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਕੂਲ ਮੈਨੇਜਮੈਂਟ ਕਮੇਟੀ ਦੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਡਰਾਇੰਗ ਮੁਕਾਬਲੇ ਦੇ ਪਹਿਲੇ ਗਰੁੱਪ ਵਿੱਚ ਰੋਸ਼ਨਪ੍ਰੀਤ ਸਿੰਘ, ਗੁਰਕੀਰਤ ਸਿੰਘ ਅਤੇ ਜਸਨੂਰ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਲਿਆ ਜਦੋਂ ਕਿ ਫਤਿਹ ਸਿੰਘ ਜਮਾਤ ਤੀਸਰੀ ਦੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਦੂਸਰੇ ਗਰੁੱਪ ਵਿੱਚ ਗੁਰਲੀਨ ਕੌਰ, ਅਮਨਦੀਪ ਕੌਰ ਅਤੇ ਰਮਨਦੀਪ ਕੌਰ ਇਸੇ ਤਰ੍ਹਾਂ ਤੀਸਰੇ ਗਰੁੱਪ ਵਿੱਚ ਇਸ਼ਮੀਤ ਕੌਰ ਰੰਧਾਵਾ, ਹਰਮਨਪ੍ਰੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਕਵਿਤਾ ਉਚਾਰਨ ਮੁਕਾਬਲੇ ਦੇ ਪਹਿਲੇ ਗਰੁੱਪ ਵਿਚੋਂ ਜੈਸਮੀਨ ਕੌਰ, ਅਸ਼ਮੀਤ ਕੌਰ ਅਤੇ ਹਰਸੀਰਤ ਕੌਰ, ਦੂਸਰੇ ਗਰੁੱਪ ਵਿੱਚੋਂ ਅਰਾਧਿਆ, ਜਸਲੀਨ ਕੌਰ, ਪ੍ਰਭਜੋਤ ਕੌਰ ਅਤੇ ਬਬਲੀਨ ਕੌਰ ਅਤੇ ਤੀਸਰੇ ਗਰੁੱਪ ਵਿਚੋਂ ਰਮਨਜੋਤ ਕੌਰ, ਅਰਸ਼ਪ੍ਰੀਤ ਕੌਰ ਅਤੇ ਪ੍ਰਭਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਅਨੁਰੀਤ ਕੌਰ ਨੇ ਨਿਭਾਈ।