ਕਾਲਜਾਂ ਵਿੱਚ ਸਮਾਗਮ ਕਰਵਾਏ
06:54 AM Aug 12, 2024 IST
Advertisement
ਲੁਧਿਆਣਾ: ਸ਼ਹਿਰ ਦੇ ਵੱਖ ਵੱਖ ਕਾਲਜਾਂ ’ਚ ਨਵਾਂ ਸੈਸ਼ਨ ਸ਼ੁਰੂ ਹੋਣ ’ਤੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ ਕਰਵਾਏ ਗਏ। ਸਥਾਨਕ ਆਰੀਆ ਕਾਲਜ ਦੇ ਪੀਜੀ ਕੰਪਿਊਟਰ ਸਾਇੰਸ ਵਿਭਾਗ ਨੇ ਨਵੇਂ ਬੈਚ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਸੁਖਸ਼ਮ ਆਹਲੂਵਾਲੀਆ ਨੇ ਅਕਾਦਮਿਕ, ਕੈਂਪਸ ਜੀਵਨ ਅਤੇ ਪਾਠਕ੍ਰਮ ਬਾਰੇ ਵਿਚਾਰ ਸਾਂਝੇ ਕੀਤੇ। ਇਸੇ ਤਰ੍ਹਾਂ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚੇ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਸਹਿਜ ਪਾਠ ਦੇ ਭੋਗ ਪਾ ਕੇ ਕੀਤੀ ਗਈ। ਕਾਲਜ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਕਾਰਜਕਾਰੀ ਪ੍ਰਿੰਸੀਪਲ ਯੋਤੀ ਵਰਮਾ ਨੇ ਨਵੀਆਂ ਦਾਖਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਾਰਾ ਸਾਲ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। -ਖੇਤਰੀ ਪ੍ਰਤੀਨਿਧ
Advertisement
Advertisement
Advertisement