ਬਾਲ ਦਿਵਸ ਨੂੰ ਸਮਰਪਿਤ ਸਕੂਲਾਂ ਵਿੱਚ ਸਮਾਗਮ ਕਰਵਾਏ
ਮਿਹਰ ਸਿੰਘ
ਕੁਰਾਲੀ, 14 ਨਵੰਬਰ
ਇੱਥੋਂ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਚਾਚਾ ਨਹਿਰੂ ਨੂੰ ਯਾਦ ਕੀਤਾ। ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ।
ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰਲਾਲ ਨਹਿਰੂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਅਪੀਲ ਕਰਦਿਆਂ ਚੰਗੀ ਸੋਚ ਰੱਖਣ ਲਈ ਵੀ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਹਿੰਦੀ ਅਧਿਆਪਕਾ ਸੋਨੀਆ ਰਾਣੀ ਵਲੋਂ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਹਿੰਦੀ ਵਿਸ਼ੇ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਸਰਕਾਰੀ ਆਦਰਸ਼ ਸਕੂਲ ਲੋਦੀਪੁਰ ਵਿੱਚ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਅਵਤਾਰ ਸਿੰਘ ਦੜੌਲੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕੋਰਿਓਗ੍ਰਾਫੀ, ਭਾਸ਼ਣ, ਗਿੱਧਾ, ਭੰਗੜਾ ਆਦਿ ਪੇਸ਼ ਕੀਤੇ। ਇਸ ਮੌਕੇ ਲੈਕਚਰਾਰ ਚਰਨਜੀਤ ਸਿੰਘ, ਬਲਕਾਰ ਸਿੰਘ, ਮਨਿੰਦਰ ਕੌਰ, ਬਲਜੀਤ ਕੌਰ, ਮੁਕੇਸ਼ ਕੁਮਾਰ, ਗੁਰਚਰਨ ਸਿੰਘ, ਤਪਿੰਦਰ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਸੁਰਿੰਦਰਪਾਲ ਸਿੰਘ, ਕਮਲਪ੍ਰੀਤ ਸਿੰਘ, ਹਰਸਿਮਰਨ ਸਿੰਘ, ਸੁਸ਼ੀਲ ਕੁਮਾਰ, ਗੁਰਨੈਬ ਸੈਣੀ, ਗੁਰਪ੍ਰੀਤ ਸਿੰਘ, ਪਿੰਕੀ ਰਾਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਜਸਵੀਰ ਕੌਰ, ਤੇਜਵੰਤ ਕੌਰ, ਲਖਵੀਰ ਕੌਰ, ਨਿਰਮਲ ਕੌਰ, ਚਰਨਜੀਤ ਕੌਰ, ਦਵਿੰਦਰ ਕੌਰ, ਪ੍ਰਦੀਪ ਕੌਰ, ਰੀਨਾ ਰਾਣੀ, ਦੀਪ ਸ਼ਿਖਾ ਸੈਣੀ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।