For the best experience, open
https://m.punjabitribuneonline.com
on your mobile browser.
Advertisement

ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

07:02 AM Apr 15, 2024 IST
ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਰਾੜਾ ਸਾਹਿਬ ਵਿਖੇ ਸੰਤ ਬਲਜਿੰਦਰ ਸਿੰਘ ਕੀਰਤਨ ਕਰਦੇ ਹੋਏ। -ਫੋਟੋ: ਜੱਗੀ
Advertisement

ਪੱਤਰ ਪ੍ਰੇਰਕ
ਪਾਇਲ, 14 ਅਪਰੈਲ
ਸੰਪ੍ਰਦਾਇ ਰਾੜਾ ਸਾਹਿਬ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਅਖੰਡ ਪਾਠ ਦੇ ਭੋਗ ਪਏ ਅਤੇ 530 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰਮਤਿ ਸਮਾਗਮ ’ਚ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਤ ਹਰੀ ਸਿੰਘ ਰੰਧਾਵਾ ਨੇ ਵਿਸਾਖੀ ਦੇ ਇਤਿਹਾਸ ਦਾ ਸੰਖੇਪ ਵਰਨਣ ਅਤੇ ਗੁਰੂ ਗ੍ਰੰਥ ਸਾਹਿਬ ਜੀ ਵਿਚਲੀ ਬਾਰਹ ਮਾਹ ਸਿਰਲੇਖ ਅਧੀਨ ਬਾਣੀ ਵਿਚਲੇ ‘ਵੈਸਾਖ’ ਮਹੀਨੇ ਦੇ ਪ੍ਰਥਾਏ ਉਦਾਹਰਣਾਂ ਸਮੇਤ ਅਰਥਾਂ ਦੀ ਕਥਾ ਕੀਤੀ। ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਟੇਜ ਸੰਚਾਲਨ ਦੀ ਸੇਵਾਵਭਾਈ ਰਣਧੀਰ ਸਿੰਘ ਢੀਂਡਸਾ ਨੇ ਨਿਭਾਈ। ਇਸ ਮੌਕੇ ਭਾਈ ਅਜਵਿੰਦਰ ਸਿੰਘ ਮੁੱਖ ਗ੍ਰੰਥੀ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ ਤੇ ਭਾਈ ਮਲਕੀਤ ਸਿੰਘ ਪਨੇਸਰ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×