For the best experience, open
https://m.punjabitribuneonline.com
on your mobile browser.
Advertisement

ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

09:54 AM May 07, 2024 IST
ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਭਾਈ ਤੇਜਿੰਦਰ ਸਿੰਘ ਸ਼ਿਮਲਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ: ਇੱਥੇ ਵੱਖ-ਵੱਖ ਥਾਵਾਂ ’ਤੇ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਰਾਗੀ ਜਥਿਆਂ ਨੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸੰਤੋਖਸਰ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਬੱਤ ਦੇ ਭਲੇ ਲਈ ਹੋਏ ਗੁਰਮਤਿ ਸਮਾਗਮ ਵਿੱਚ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਮੁੱਖ ਸੇਵਾਦਾਰ ਮਨਜੀਤ ਸਿੰਘ ਆਨੰਦ ਨੇ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਹੋਏ ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਤੇਜਿੰਦਰ ਸਿੰਘ ਸ਼ਿਮਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕਰਕੇ ਸੰਗਤ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×