ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਿਆਲਾ ਵਿੱਚ ਮਜ਼ਦੂਰ ਦਿਵਸ ਮੌਕੇ ਸਮਾਗਮ ਕਰਵਾਏ

07:29 AM May 02, 2024 IST
ਪਟਿਆਲਾ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਲੋਕ। -ਫੋਟੋ: ਭੰਗੂ

ਪਟਿਆਲਾ (ਸਰਬਜੀਤ ਸਿੰਘ ਭੰਗੂ): ਮਜ਼ਦੂਰ ਦਿਵਸ ਨੂੰ ਸਮਰਪਿਤ ਅੱਜ ਇੱਥੇ ਵੱਖ ਵੱਖ ਮੁਲਾਜ਼ਮ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਅਤੇ ਸੰਸਥਾਵਾਂ ਵੱਲੋਂ ਸਮਾਗਮ ਕਰਕੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਦੌਰਾਨ ਮੀਟਰ ਰੀਡਰ ਵਰਕਰ ਯੂਨੀਅਨ ਵੱਲੋਂ ਸੂਬਾਈ ਪ੍ਰਧਾਨ ਜਤਿੰਦਰ ਸਿੰਘ ਬਹਿੰਗੂ ਦੀ ਅਗਵਾਈ ਹੇਠ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਇਕੱਠੇ ਹੋ ਕੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ‘ਆਪ’ ਆਗੂ ਗੁਲਜ਼ਾਰ ਪਟਿਆਲਵੀ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਪੰੰਜਾਬ ਸਟੇਅ ਕਰਮਚਾਰੀ ਦਲ ਵੱਲੋਂ ਵੀ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੂਬਾ ਪ੍ਰਧਾਨ ਵਰਿੰਦਰ ਮੋਮੀ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ। ਇਸੇ ਤਰ੍ਹਾਂ ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਨੇ ਵੀ ਪ੍ਰਧਾਨ ਅਜੀਤ ਸਿੰਘ ਚੀਮਾ ਦੀ ਅਗਵਾਈ ਹੇਠਾਂ ਰੇਲਵੇ ਸਟੇਸ਼ਨ ਪਟਿਆਲਾ ਵਿੱਚ ਮਜ਼ਦੂਰ ਦਿਵਸ ਮਨਾਇਆ। ਪੀਆਰਟੀਸੀ ਮੋਟਰ ਮਜ਼ਦੂਰ ਯੂਨੀਅਨ ਵਰਕਰ ਅਤੇ ਆਂਗਣਵਾੜੀ ਵਰਕਰ ਯੂਨੀਅਨ ਪਟਿਆਲਾ ਸੀਟੂ ਨੇ ਸੂਬਾਈ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ ਹੇਠ ਯੂਨੀਅਨ ਦਫ਼ਤਰ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜੁਆਇੰਟ ਫੋਰਮ ਅਤੇ ਬਿਜਲੀ ਏਕਤਾ ਮੰਚ ਵੱਲੋਂ ਕਰਮਚੰਦ ਭਾਰਦਵਾਜ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਤੋਂ ਇਲਾਵਾ ਏਟਕ, ਟਰੇਡ ਯੂਨੀਅਨ ਕੌਂਸਲ, ਪਸਸਫ ਅਤੇ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਨੇ ਮਈ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਨਿਰਮਲ ਧਾਲੀਵਾਲ, ਦਰਸ਼ਨ ਲੁਬਾਣਾ, ਉਤਮ ਬਾਗੜੀ, ਜਗਮੋਹਨ ਨੌਲੱਖਾ ਅਤੇ ਹੋਰਾਂ ਨੇ ਸੰਬੋਧਨ ਕੀਤਾ।

Advertisement

Advertisement
Advertisement