ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਤ ਨਾਮਦੇਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

09:12 AM Nov 10, 2024 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ
ਭਗਤੀ ਲਹਿਰ ਦੇ ਮੋਢੀ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸੁਖਮਨੀ ਸੇਵਾ ਸੁਸਾਇਟੀ, ਇਸਤਰੀ ਸਿੰਘ ਸਭਾ, ਪੰਜ ਪਿਆਰੇ ਸੇਵਾ ਦਲ, ਰਾਗੀ ਗ੍ਰੰਥੀ ਪ੍ਰਚਾਰਕ ਸਭਾ, ਨੌਜਵਾਨ ਸਭਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਕੀਤੀ। ਗੁਰੂ ਘਰ ਦੇ ਕੀਰਤਨੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾਕੇ ਨਿਹਾਲ ਕੀਤਾ ਅਤੇ ਢਾਡੀ ਤਰਸੇਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।‌ ਸਟੇਜ ਦੀ ਕਾਰਵਾਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ।

Advertisement

Advertisement