ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

11:06 AM Sep 16, 2024 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 15 ਸਤੰਬਰ
ਚੌਥੀ ਪਾਤਸ਼ਾਹੀ ਗੁਰੂ ਰਾਮ ਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਤੀਸਰੀ ਪਾਤਸ਼ਾਹੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਵਿਖੇ ਚੱਲਦੇ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਾਰ ਸੇਵਾ ਸੰਪਰਦਾ ਸਰਹਾਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਹਾਲੀ ਤੋਂ ਆਰੰਭ ਹੋਏ ਨਗਰ ਕੀਰਤਨ ਵਿੱਚ ਇਲਾਕੇ ਭਰ ਤੋਂ ਸੰਗਤ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ। ਇਸ ਦੌਰਾਨ ਕੀਰਤਨੀ ਤੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਜਾਣਕਾਰੀ ਅਨੁਸਾਰ ਨਗਰ ਕੀਰਤਨ ਦਾ ਗੁਰਦੁਆਰਾ ਗੋਇੰਦਵਾਲ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਨਗਰ ਕੀਰਤਨ ਦੇ ਪ੍ਰਬੰਧ ਕਰਨ ਲਈ ਕਾਰ ਸੇਵਾ ਦੇ ਮੁਖੀ ਬਾਬਾ ਸੁੱਖਾ ਸਿੰਘ ਅਤੇ ਬਾਬਾ ਹਾਕਮ ਸਿੰਘ ਦਾ ਸਨਮਾਨ ਕੀਤਾ| ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਥਾਂ-ਥਾਂ ’ਤੇ ਜਲ ਤੇ ਲੰਗਰ ਲਾਏ ਹੋਏ ਸਨ।

Advertisement

Advertisement