ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

07:58 AM Jun 22, 2024 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਜੂਨ
ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਗੁਰੂਸਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ। ਪਿੰਡ ’ਚ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਸਵਾਗਤ ਹੋਇਆ। ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਐੱਸਆਰ ਕਲੇਰ ਸਮੇਤ ਹੋਰ ਆਗੂ ਮੌਜੂਦ ਸਨ। ਉਪਰੰਤ ਨਗਰ ਕੀਰਤਨ ਆਰੰਭ ਹੋਇਆ ਜੋ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰੇ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ’ਚ ਹਲਕਾ ਇੰਚਾਰਜ ਐਸਆਰ ਕਲੇਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਸਰਪੰਚ ਜਗਜੀਤ ਸਿੰਘ, ਸਰਪ੍ਰੀਤ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਕਾਉਂਕੇ, ਮੈਨੇਜਰ ਸੁਖਚੈਨ ਸਿੰਘ, ਗ੍ਰੰਥੀ ਗੁਰਿੰਦਰ ਸਿੰਘ, ਜਸਵਿੰਦਰ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਕਰਮ ਸਿੰਘ ਪ੍ਰਧਾਨ, ਨਿਰਭੈ ਸਿੰਘ, ਜਗਦੀਸ਼ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ ਦੇਹੜਕਾ, ਸੁਖਦੀਪ ਸਿੰਘ ਸਿੱਧਵਾਂ, ਗੁਰਚਰਨ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement

Advertisement