For the best experience, open
https://m.punjabitribuneonline.com
on your mobile browser.
Advertisement

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

06:51 AM Jun 10, 2024 IST
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਸਮਾਣਾ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਜੂਨ
ਇੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਤੋਂ ਸਜਾਏ ਨਗਰ ਕੀਰਤਨ ਦੌਰਾਨ ਗੁਰੂ ਗ੍ਰੰਥ ਸਾਹਿਬ ਇੱਕ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਭਾਈ ਰਣਧੀਰ ਸਿੰਘ ਹੈੱਡ ਗ੍ਰੰਥੀ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਮੋਹਨ ਸਿੰਘ ਸਕੱਤਰ, ਗੁਰਮੀਤ ਸਿੰਘ ਖਜਾਨਚੀ, ਲਖਵੀਰ ਸਿੰਘ ਲੱਖਾ ਤੇ ਹਰਬੰਸ ਸਿੰਘ ਕੁਮਾਰ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਿਆ ਜਿਥੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਵੱਖ ਵੱਖ ਬਾਜ਼ਾਰਾਂ ਵਿੱਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਜੂਸ, ਲੱਸੀ, ਮਿੱਠੇ ਚੌਲ ਦੇ ਨਾਲ ਵੱਖ ਵੱਖ ਖਾਧ ਪਦਾਰਥਾਂ ਦੇ ਲੰਗਰ ਲਗਾਏ ਹੋਏ ਸਨ। ਇਸ ਦੌਰਾਨ ਲੰਗਰਾਂ ਦੇ ਮੁਖੀਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ ਗਏ। ਇਸ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਨਾਲ ਸੰਗਤ ਨੂੰ ਜੋੜਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਸਕੱਤਰ ਸੁਰਿੰਦਰਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ’ਤੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ।‌ ਇਸ ਮੌਕੇ ਜਸਵਿੰਦਰ ਸਿੰਘ ਪ੍ਰਿੰਸ ਮੁਖੀ ਗੁਰਦੁਆਰਾ ਪ੍ਰਬੰਧਕ ਤਾਲਮੇਲ ਕਮੇਟੀ, ਨਰਿੰਦਰਪਾਲ ਸਿੰਘ ਸਾਹਨੀ ਸਰਪ੍ਰਸਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸੁਖਦੇਵ ਸਿੰਘ ਰਤਨ ਪ੍ਰਧਾਨ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਜੀ, ਸਰਬਜੀਤ ਸਿੰਘ ਰੇਖੀ ਚੇਅਰਮੈਨ ਸਹਾਰਾ ਫਾਊਂਡੇਸ਼ਨ ਆਦਿ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਇਸਤਰੀ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।
ਸਮਾਣਾ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਗੁਜ਼ਰਿਆ ਜਿੱਥੇ ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ, ਜਨਰਲ ਸੱਕਤਰ ਗੁਰਮੀਤ ਸਿੰਘ ਚਾਵਲਾ ਤੇ ਸੁਖਮਨੀ ਸਾਹਿਬ ਸੁਸਾਇਟੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਆਦਿ ਦਾ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।

Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਧੂਰੀ (ਨਿੱਜੀ ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪੇਧਨੀ ਕਲਾਂ ਦੇ ਸਮੂਹ ਨੌਜਵਾਨਾਂ ਨੇ ਇਕੱਠੇ ਹੋ ਕੇ ਧੂਰੀ ਰੋਡ ਬੱਸ ਸਟੈਂਡ ’ਤੇ ਛਬੀਲ ਲਗਾਈ ਗਈ। ਪਿੰਡ ਵਾਸੀਆਂ ਵੱਲੋਂ ਇਸ ਉਦਮੀ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਰਦਾਰ ਹਰਦੀਪ ਸਿੰਘ ਟੈਲੀਕੌਮ, ਗੁਰਜੰਟ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਸੰਧੂ, ਗੁਰਜਿੰਦਰ ਸਿੰਘ ਧਾਲੀਵਾਲ, ਰਾਜਵੀਰ ਧਾਲੀਵਾਲ, ਗੁਰਦੀਪ ਸਿੰਘ ਧਾਲੀਵਾਲ, ਦਮਨਜੋਤ ਸਿੰਘ, ਤਰਨਵੀਰ ਸਿੰਘ, ਸਹਿਜਪ੍ਰੀਤ ਸਿੰਘ, ਰਿਪਨ ਧਾਲੀਵਾਲ, ਗੁਰਦਾਸ ਧਾਲੀਵਾਲ, ਸਹਿਜ ਕਲੇਰ, ਸਾਹਿਬਜੋਤ ਕਲੇਰ, ਅਮਨਜੋਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Advertisement
Author Image

Advertisement
Advertisement
×