ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

10:12 AM Nov 25, 2023 IST
ਲੁਧਿਆਣਾ ’ਚ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। -ਫੋਟੋ : ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਨਵੰਬਰ
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਸ਼ਕਰਮਾ ਕਲੋਨੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਵਿੱਚ ਧਾਰਮਿਕ ਸਭਾ-ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਕੀਰਤਨੀ ਜਥਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ। ਨਗਰ ਕੀਰਤਨ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸਾਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ। ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਨਗਰ ਕੀਰਤਨ ਦੇ ਸਾਰੇ ਰਸਤੇ ਵਿੱਚ ਸੰਗਤ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਰਾਹੀਂ ਸੰਗਤ ਦੀ ਸੇਵਾ ਕੀਤੀ। ਇਸ ਦੌਰਾਨ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

Advertisement

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਦਸਮੇਸ਼ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਸਮੇਂ ਭਾਈ ਜਗਜੀਤ ਸਿੰਘ ਅਤੇ ਭਾਈ ਪਵਨੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਗੁਰਦੁਆਰੇ ਦੇ ਮੁੱਖ ਸੇਵਾਦਾਰ ਨੇਕ ਸਿੰਘ ਸੇਖੇਵਾਲ ਨੇ ਦੱਸਿਆ ਕਿ ਭਲਕੇ 25 ਨਵੰਬਰ ਨੂੰ ਸ਼ਾਮ 8 ਵਜੇ ਤੋਂ ਰਾਤ 9.30 ਵਜੇ ਤੱਕ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ ਅਤੇ 26 ਨਵੰਬਰ ਨੂੰ ਭਾਈ ਗੁਰਮਿੰਦਰ ਸਿੰਘ ਲਾਲ ਤੇ ਭਾਈ ਸਤਨਾਮ ਸਿੰਘ ਸਾਗਰ ਕੀਰਤਨ ਕਰਨਗੇ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਗਗਨਦੀਪ ਸਿੰਘ ਮਿੱਠੂ, ਦਵਿੰਦਰ ਸਿੰਘ ਕਾਕਾ, ਰਜਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ ਮੱਕੜ, ਗੁਰਬੀਰ ਸਿੰਘ, ਤਲਵਿੰਦਰ ਸਿੰਘ ਸੋਨੂੰ, ਬੀਬੀ ਗੁਰਪ੍ਰੀਤ ਕੌਰ ਸੀਬੀਆ, ਬੀਬੀ ਸਤਵੰਤ ਕੌਰ, ਬੀਬੀ ਮਨਮੀਤ ਕੋਰ, ਬੀਬੀ ਸਤਵਿੰਦਰ ਕੌਰ,ਮੈਨੇਜਰ ਜਰਮਨਜੀਤ ਸਿੰਘ ਹਾਜ਼ਰ ਸਨ।

Advertisement
Advertisement