ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

11:40 AM Nov 15, 2024 IST
ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 14 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕਰ ਕੀਤੇ ਗਏ। ਨਗਰ ਕੀਰਤਨ ਵਿੱਚ ਸ਼ਾਮਲ ਸਕੂਲੀ ਬੱਚਿਆਂ ਅਤੇ ਸ਼ਬਦ ਗਾਇਨ ਜਥਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਗਿਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਜਾਵਟ ਅਤੇ ਮਨਮੋਹਕ ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਕੀਤੀ ਗਈ।
ਤਰਨ ਤਾਰਨ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ’ਚ ਨਗਰ ਕੀਰਤਨ ਸਜਾਏ ਗਏ| ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਸੰਪੰਨ ਹੋਇਆ| ਨਗਰ ਕੀਰਤਨ ਵਿੱਚ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਬੈਂਡ ਅਤੇ ਗਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਿੱਚ ਵਾਧਾ ਕਰ ਰਹੀਆਂ ਸਨ| ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਨੂੰ ਰਵਾਨਾ ਕਰਨ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ| ਨਗਰ ਕੀਰਤਨ ਵਿੱਚ ਸਥਾਨਕ ਜੋੜਾ ਘਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਇਲਾਕੇ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਨੇ ਸ਼ਮੂਲੀਅਤ ਕੀਤੀ| ਇਸੇ ਤਰ੍ਹਾਂ ਤਰਨ ਤਾਰਨ ਦੀ ਮੁਰਾਦਪੁਰ ਆਬਾਦੀ ਦੀਆਂ ਸੰਗਤਾਂ ਨੇ ਵੀ ਸੁੰਦਰ ਨਗਰ ਕੀਰਤਨ ਸਜਾਇਆ ਜੋ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਆ ਕੇ ਨਤਮਸਤਕ ਹੋਇਆ| ਇਸੇ ਤਰ੍ਹਾਂ ਚੋਹਲਾ ਸਾਹਿਬ ਵਿੱਚ ਵੀ ਨਗਰ ਕੀਰਤਨ ਸਜਾਇਆ ਗਿਆ|
ਕਾਹਨੂੰਵਾਨ (ਪੱਤਰ ਪ੍ਰੇਰਕ): ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਕਸਬੇ ਦੇ ਮੁੱਖ ਬਾਜ਼ਾਰ ਅਤੇ ਮੁਹੱਲਿਆਂ ’ਚੋਂ ਲੰਘਿਆ। ਇਸ ਮੌਕੇ ਸਵਾਗਤੀ ਗੇਟ ਲਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਚਾਹ, ਪਕੌੜਿਆਂ ਅਤੇ ਫ਼ਲ ਦੇ ਲੰਗਰ ਲਾਏ ਗਏ। ਨਗਰ ਕੀਰਤਨ ਅਖੀਰ ਵਿੱਚ ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਘੰਟਾ ਘਰ, ਜਲੰਧਰ ਰੋਡ, ਫ਼ਗਵਾੜਾ ਚੌਕ, ਸਰਕਾਰੀ ਕਾਲਜ ਚੌਕ ਤੇ ਸੈਸ਼ਨ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਮੌੇਕੇ ਬਾਬਾ ਬਚਿੱਤਰ ਸਿੰਘ ਗਤਕਾ ਅਖਾੜਾ ਦੇ ਸਿੰਘਾਂ ਅਤੇ ਭੁਝੰਗੀ ਖਾਲਸਾਈ ਜੰਗਜੂਆਂ ਨੇ ਕਰੱਤਬ ਦਿਖਾਏ।
ਅਜਨਾਲਾ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ’ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ ਤੇ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।

Advertisement

ਗੁੁਰਦੁਆਰਾ ਬੇਬੇ ਨਾਨਕੀ ਜੀ ਤੋਂ ਸਜਾਇਆ ਨਗਰ ਕੀਰਤਨ

ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਤੋਂ ਸਜਾਏ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪਤਵੰਤੇ।

ਧਾਰੀਵਾਲ (ਪੱਤਰ ਪ੍ਰੇਰਕ): ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਤੋਂ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ, ਸ੍ਰੀ ਗੁਰੂ ਅਰਜਨ ਦੇਵ ਖਾਲਸਾ ਹਾਈ ਸਕੂਲ ਬੁਰਜ ਸਾਹਿਬ ਧਾਰੀਵਾਲ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਗੁਰਮਤਿ ਪ੍ਰਚਾਰ ਲਹਿਰ ਗਤਕਾ ਜਥਾ ਧਾਰੀਵਾਲ ਦੇ ਜਥੇਦਾਰ ਪ੍ਰਦੀਪ ਸਿੰਘ ਸੇਵਕ ਸਣੇ ਗਤਕਾ ਖਿਡਾਰੀਆਂ ਨੇ ਗਤਕੇ ਦੀਆਂ ਜੰਗਜੂ ਕਿਰਿਆਵਾਂ ਦੇ ਜੌਹਰ ਦਿਖਾਏ। ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿੱਚੋਂ ਹੰਦਾ ਹੋਇਆ ਰਣੀਆਂ ਅਤੇ ਨਵੀਂ ਅਬਾਦੀ ਤੋਂ ਮੁੜ ਵਾਪਸ ਆਰੰਭਿਕ ਸਥਾਨ ’ਤੇ ਸਮਾਪਤ ਹੋਇਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ, ਸ੍ਰੀ ਗੁਰੂ ਰਵਿਦਾਸ ਸਭਾ, ਹਿਊਮਨ ਰਾਇਟਸ ਸੁਰੱਕਸ਼ਾ ਸੁਸਾਇਟੀ ਦੇ ਆਗੂਆਂ ਅਤੇ ਸ਼ਰਧਾਲੂਆਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ।

Advertisement
Advertisement