For the best experience, open
https://m.punjabitribuneonline.com
on your mobile browser.
Advertisement

ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

04:08 PM Feb 18, 2024 IST
ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Advertisement

Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ 18 ਫਰਵਰੀ
ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕਮੇਟੀ ਪਿੰਡ ਕੁੰਭੜਾ ਦੀ ਨੌਜਵਾਨ ਸਭਾ ਅਤੇ ਬੀਬੀਆਂ ਵੱਲੋਂ ਗੁਰੂ ਰਵੀਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਅਤੇ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਕੁੰਭੜਾ ਤੋਂ ਨਗਰ ਕੀਰਤਨ ਸ਼ੁਰੂ ਹੋਇਆ। ਰਸਤੇ ਵਿੱਚ ਥਾਂ ਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਿੱਥੇ ਬੈਂਡ ਬਾਜ਼ਾ ਨਗਰ ਕੀਰਤਨ ਦੀ ਸੋਭਾ ਵਧਾ ਰਿਹਾ ਸੀ, ਉੱਥੇ ਗੱਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ ਗਏ। ਬੀਬੀਆਂ ਨੇ ਗੁਰੂ ਰਵਿਦਾਸ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਬਲਵਿੰਦਰ ਕੁੰਭੜਾ ਨੇ ਦੱਸਿਆ ਕਿ 22 ਫਰਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 24 ਫਰਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇਸ ਮੌਕੇ ਖੀਰ ਪੂੜਿਆਂ ਦਾ ਅਤੁੱਟ ਲੰਗਰ ਵਰਤੇਗਾ। ਇਸ ਮੌਕੇ ਕਮੇਟੀ ਪ੍ਰਧਾਨ ਜਸਮੇਰ ਸਿੰਘ, ਕੌਂਸਲਰ ਰਮਨਪ੍ਰੀਤ ਕੌਰ, ਹਰਮੇਸ਼ ਸਿੰਘ ਕੁੰਭੜਾ, ਰਣਧੀਰ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ, ਪਾਲ ਸਿੰਘ, ਨਾਨਕ ਸਿੰਘ, ਮਨਜੀਤ ਸਿੰਘ ਮੇਵਾ, ਗਿਆਨੀ ਮੇਵਾ ਸਿੰਘ, ਗਿਆਨੀ ਅਮਰ ਸਿੰਘ, ਜੰਗ ਬਹਾਦਰ ਸਿੰਘ, ਕਮਲਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਸਵਿੰਦਰ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਗੁਰਨਾਮ ਕੌਰ, ਨੇਤਰ ਕੌਰ, ਇੰਦਰਜੀਤ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਮਨਦੀਪ ਕੌਰ, ਗੁਰਮੀਤ ਕੌਰ, ਮਨਦੀਪ ਸਿੰਘ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ, ਕਾਕਾ ਸਿੰਘ, ਚਰਨ ਸਿੰਘ, ਲਾਭ ਸਿੰਘ, ਅਜੈਬ ਸਿੰਘ ਅਤੇ ਸੁੱਚਾ ਸਿੰਘ ਨੇ ਵੀ ਹਾਜ਼ਰੀ ਭਰੀ।

Advertisement

Advertisement
Author Image

A.S. Walia

View all posts

Advertisement