ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ’ਚ ਨਗਰ ਕੀਰਤਨ ਸਜਾਇਆ

07:45 AM Apr 25, 2024 IST
ਢਾਕਾ ’ਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਗੁਰਬਖਸ਼ਪੁਰੀ
ਤਰਨ ਤਾਰਨ, 24 ਅਪਰੈਲ
ਕਾਰ ਸੇਵਾ ਸੰਪਰਦਾ ਸਰਹਾਲੀ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ 325ਵੇਂ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਨਾਨਕਸ਼ਾਹੀ ਢਾਕਾ ਤੋਂ ਨਗਰ ਕੀਰਤਨ ਸਜਾਇਆ ਗਿਆ। ਸੰਪਰਦਾ ਕਾਰ ਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਮੁਖੀ ਬਾਬਾ ਸੁੱਖਾ ਸਿੰਘ ਦੇ ਪ੍ਰਬੰਧ ਅਧੀਨ ਇਹ ਨਗਰ ਕੀਰਤਨ ਸਜਾਇਆ ਗਿਆ ਸੀ। ਸੰਪਰਦਾ ਦੇ ਸਕੱਤਰ ਹਰਭਜਨ ਸਿੰਘ ਨੇ ਦੱਸਿਆ ਕਿ 100 ਸਿੱਖ ਸ਼ਰਧਾਲੂਆਂ ਦਾ ਜਥਾ ਬੰਗਲਾਦੇਸ਼ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹਿਲਾਂ ਹੀ ਬੰਗਲਾਦੇਸ਼ ਪਹੁੰਚ ਚੁੱਕਾ ਹੈ। ਬਾਬਾ ਸੁੱਖਾ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤਧਾਰੀ ਹੋ ਕੇ ਖਾਲਸਾਈ ਰਹਿਤ ਵਾਲਾ ਜੀਵਨ ਜਿਉਣ ਲਈ ਪ੍ਰੇਰਿਆ। ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕੋਲਕਾਤਾ ਦੇ ਪ੍ਰਧਾਨ ਅਜੈਬ ਸਿੰਘ ਸਣੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਢਾਕਾ ਪੁਲੀਸ ਤੇ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਦੀ ਜ਼ਿੰਮੇਵਾਰੀ ਬਹੁਤ ਲਗਨ ਨਾਲ ਨਿਭਾਈ। ਇਸ ਮੌਕੇ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਕਾ ਦੇ ਪ੍ਰਧਾਨ ਅਮਰ ਚੰਦ, ਜਨਰਲ ਸਕੱਤਰ ਤਪੋਸ ਲਾਲ ਚੌਧਰੀ, ਖਜ਼ਾਨਚੀ ਸ਼ਾਮ ਦਾਸ, ਪ੍ਰਧਾਨ ਅਜੈਬ ਸਿੰਘ ਸਣੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ|

Advertisement

Advertisement
Advertisement