ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਗੁਰਿੰਦਰ ਸਿੰਘ
ਲੁਧਿਆਣਾ, 2 ਦਸੰਬਰ
ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਤੋਂ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਹਾਊਸਿੰਗ ਬੋਰਡ ਕਲੋਨੀ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਗੁਰੂ ਨਗਰ, ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਜੇ ਬਲਾਕ, ਗੁਰਦੁਆਰਾ ਸ੍ਰੀ ਕੁਟੀਆ ਸਾਹਿਬ ਆਈ ਬਲਾਕ, ਗੁਰਦੁਆਰਾ ਪਿੰਡ ਸੁਨੇਤ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਤਿਸੰਗ ਸਭਾ ਜੀਐੱਚਆਈ ਬਲਾਕ ਤੋਂ ਹੁੰਦਾ ਹੋਇਆ ਗੁਰਦਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇੱਥੇ ਮੁੱਖ ਸੇਵਾਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤ ਨੂੰ ਜੀ ਆਇਆਂ ਕਿਹਾ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਜਥਿਆਂ ਨੂੰ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਥਾਂ-ਥਾਂ ਸੰਗਤ ਵੱਲੋਂ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਵਿੱਚ ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ, ਗਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਨੇ ਹਿੱਸਾ ਲਿਆ। ਇਸ ਮੌਕੇ ਗੁਰਦਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਜਥੇਦਾਰ ਪ੍ਰਿਤਪਾਲ ਸਿੰਘ, ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਬੇਦੀ, ਸਨੁੀਲ ਕਪੂਰ, ਜਥੇਦਾਰ ਪ੍ਰੀਤਮ ਸਿੰਘ ਭਰੋਵਾਲ, ਭੁਪਿੰਦਰ ਸਿੰਘ ਭਿੰਦਾ, ਨਿੱਕੀ ਕੋਹਲੀ, ਕੁਲਵਿੰਦਰ ਸ਼ਰਮਾ ਕਿੰਦਾ, ਗੁਰਮੀਤ ਸਿੰਘ ਕੋਚਰ, ਮਾਸਟਰ ਬਲਰਾਜ ਸਿੰਘ, ਬਲਵੀਰ ਸਿੰਘ ਗਰੇਵਾਲ, ਰਤਨ ਸਿੰਘ ਕਮਾਲਪੁਰੀ, ਜਥੇਦਾਰ ਜੋਰਾ ਸਿੰਘ, ਬੀਬੀ ਤੇਜਿੰਦਰ ਕੌਰ, ਬੀਬੀ ਇਕਬਾਲ ਕੌਰ, ਬੀਬੀ ਗੁਰਵਿੰਦਰ ਕੋਰ, ਬੀਬੀ ਸੀਤਲ ਪ੍ਰਕਾਸ਼ ਕੌਰ ਅਤੇ ਬੀਬੀ ਸੁਖਵਿੰਦਰ ਕੌਰ ਰਾਣਾ ਵੀ ਹਾਜ਼ਰ ਸਨ।