ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

12:05 PM Nov 15, 2024 IST
ਨਗਰ ਕੀਰਤਨ ਦੌਰਾਨ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਨਵੰਬਰ
ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਬਰਾਸ ਦੀ ਸੰਗਤ ਵੱਲੋਂ 13ਵੇਂ ਨਗਰ ਕੀਰਤਨ ਦੀ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਰੰਭਤਾ ਕੀਤੀ ਗਈ। ਇਹ ਨਗਰ ਕੀਰਤਨ ਪਿੰਡ ਰਾਈ ਮਾਜਰਾ, ਭੈਣੀ ਖੁਰਦ, ਭੈਣੀ ਕਲਾ, ਚੰਦੂਮਾਜਰਾ, ਪਤਾਰਸੀ ਕਲਾਂ, ਬਲਸੂਆ, ਚੋਲਟੀ ਖੇੜੀ, ਸਲੇਮਪੁਰ ਸਿੰਧੜਾ, ਬਡਾਲੀ ਮਾਈ ਕੀ ਅਤੇ ਤਿੰਬਰਪੁਰ ਨੂੰ ਹੁੰਦਾ ਹੋਇਆ ਬਰਾਸ ਵਿੱਚ ਸ਼ਾਨੋ ਸ਼ੌਕਤ ਨਾਲ ਸੰਪਨ ਹੋਇਆ ਅਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਜਾਪ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਨੇਤਰ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ ਅਤੇ ਜਗੀਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਵੀ ਦਿਖਾਏ।

Advertisement

Advertisement