ਕਾਲਜ ਵਿੱਚ ਐੱਨਐੱਸਐੱਸ ਕੈਂਪ ਲਗਾਇਆ
08:03 AM Feb 10, 2024 IST
ਰਾਜਪੁਰਾ: ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਵਿੱਚ ਅਤੇ ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਪ੍ਰੋ. ਗਗਨਦੀਪ ਕੌਰ, ਪ੍ਰੋ. ਪੂਰਨਿਮਾ ਸੋਨਕਰ ਅਤੇ ਪ੍ਰੋ. ਦਲਜੀਤ ਸਿੰਘ ਦੀ ਦੇਖ ਰੇਖ ਹੇਠ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਵਾਲੰਟੀਅਰਾਂ ਨੂੰ ਸੰਬੋਧਨ ਹੁੰਦਿਆਂ ਐੱਨਐੱਸਐੱਸ ਦੀਆਂ ਗਤੀਵਿਧੀਆਂ ਨਾਲ ਜੁੜਨ ਲਈ ਕਿਹਾ। ਪ੍ਰੋਗਰਾਮ ਅਫ਼ਸਰ ਪ੍ਰੋ. ਅਵਤਾਰ ਸਿੰਘ ਨੇ ਵਾਲੰਟੀਅਰਾਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement