For the best experience, open
https://m.punjabitribuneonline.com
on your mobile browser.
Advertisement

ਗੁਰੂ ਤੇਗ ਬਹਾਦਰ ਸੰਸਥਾ ਵਿੱਚ ਪ੍ਰੋਗਰਾਮ ਕਰਵਾਇਆ

08:03 AM Sep 07, 2024 IST
ਗੁਰੂ ਤੇਗ ਬਹਾਦਰ ਸੰਸਥਾ ਵਿੱਚ ਪ੍ਰੋਗਰਾਮ ਕਰਵਾਇਆ
ਕਾਲਜ ਸਟਾਫ਼ ਨੂੰ ਕਾਰਡ ਭੇਟ ਕਰਦੀਆਂ ਹੋਈਆਂ ਵਿਦਿਆਰਥਣਾਂ।
Advertisement

ਪੱਤਰ ਪ੍ਰੇਰਕ
ਚਾਉਕੇ, 6 ਸਤੰਬਰ
ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ ਇੰਸਟੀਚਿਊਟਸ ਬੱਲ੍ਹੋ ਵਿੱਚ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਸੰਸਥਾ ਦੇ ਵਾਈਸ ਚੇਅਰਮੈਨ ਮਾਸਟਰ ਨਿਰੰਜਣ ਲਾਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਖ਼ੂਬਸੂਰਤ ਕਾਰਡ ਭੇਟ ਕਰਕੇ ਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾ ਕੇ ਸਾਰੇ ਅਧਿਆਪਕਾਂ ਦਾ ਸਵਾਗਤ ਕੀਤਾ। ਇਸ ਮੌਕੇ ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਬਹੁਤ ਹੀ ਪ੍ਰਭਾਵਸ਼ਾਲੀ ਤੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੁਆਰਾ ਵੱਖ ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸੰਸਥਾ ਦੇ ਚੇਅਰਮੈਨ ਡਾ ਮੁਕੇਸ਼ ਸਿੰਗਲਾ, ਸਕੱਤਰ ਇੰਜ. ਹਿਤੇਸ਼ ਸਿੰਗਲਾ ਨੇ ਵੀ ਸਮੂਹ ਅਧਿਆਪਕਾਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ।

Advertisement

Advertisement
Advertisement
Author Image

sukhwinder singh

View all posts

Advertisement