For the best experience, open
https://m.punjabitribuneonline.com
on your mobile browser.
Advertisement

ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਖੇਡ ਮੁਕਾਬਲੇ ਕਰਵਾਏ

08:35 AM Apr 05, 2024 IST
ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਖੇਡ ਮੁਕਾਬਲੇ ਕਰਵਾਏ
ਅਥਲੈਟਿਕ ਮੀਟ ਦੌਰਾਨ ਜੇਤੂ ਖਿਡਾਰੀ ਸਟਾਫ਼ ਨਾਲ। -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਪਰੈਲ
ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ 13ਵੀਂ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਕੈਂਪਸ ਦੇ ਸਾਰੇ ਕਾਲਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਦਿਵਿਆ ਪੀ. ਤੇ ਐਸ.ਪੀ ਮੇਜਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਏ.ਡੀ.ਸੀ ਰਾਹੁਲ ਚਾਬਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ’ਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਗਰੁੱਪ ਦੇ ਸੰਯੁਕਤ ਕੈਂਪਸ ਡਾਇਰੈਕਟਰ ਡਾ. ਹਰਿੰਦਰ ਗਿੱਲ ਨੇ ਦੱਸਿਆ ਕਿ ਅਥਲੈਟਿਕ ਮੀਟ ਦੌਰਾਨ 100, 200, 300 ਤੇ 400 ਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਕ੍ਰਿਕਟ, ਵਾਲੀਬਾਲ, ਫੁਟਬਾਲ, ਰੱਸਾ-ਕਸ਼ੀ, ਲੰਬੀ ਛਾਲ ਤੇ ਸ਼ਾਟਪੁੱਟ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ। ਲੜਕੀਆਂ ਵਿਚ ਪੂਨਮ ਨੂੰ ਅਤੇ ਲੜਕਿਆਂ ’ਚ ਡਿੰਪਲਪ੍ਰੀਤ ਨੂੰ ਸਰਵੋਤਮ ਅਥਲੀਟ ਐਲਾਨਿਆ ਗਿਆ। ਜੇਤੂ ਖਿਡਾਰੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁੱਜੇ ਪ੍ਰਸਿੱਧ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਅਤੇ ਸਾਬਕਾ ਵਿਦਿਆਰਥੀ ਅਥਲੀਟ ਅਮਨਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਤੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਟੇਜ ਦਾ ਸੰਚਾਲਨ ਡਾ. ਕੁਲਦੀਪ ਵਾਲੀਆ ਨੇ ਕੀਤਾ। ਇਸ ਮੌਕੇ ਅਥਲੈਟਿਕ ਮੀਟ ਦੇ ਕੋਆਰਡੀਨੇਟਰ ਡਾ. ਮੀਨਾਕਸ਼ੀ ਚਾਂਦ, ਡਾ. ਪ੍ਰਿਅੰਕਾ ਪੁਰੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਲੋਕੇਸ਼ ਚੌਬੇ, ਡਾ. ਆਰ.ਐਨ ਸਿੰਘ, ਗੁਰਪ੍ਰੀਤ ਬੇਦੀ ਤੇ ਕੁਲਦੀਪ ਰਾਣਾ ਆਦਿ ਮੌਜੂਦ ਸਨ।

Advertisement

Advertisement
Author Image

Advertisement
Advertisement
×