ਸੇਂਟ ਸਟੀਫਨ ਕਾਲਜ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਰੱਦ
09:54 AM Aug 29, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਗਸਤ
ਦਿੱਲੀ ਯੂਨੀਵਰਸਿਟੀ ਦੇ ਸੇਂਟ ਸਟੀਫਨ ਕਾਲਜ ਨੇ 28 ਅਗਸਤ ਨੂੰ ਸਵੇਰੇ 10 ਵਜੇ ਹੋਣ ਵਾਲੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਅਚਾਨਕ ਰੱਦ ਕਰ ਦਿੱਤਾ ਹੈ। ਕਾਲਜ ਪ੍ਰਿੰਸੀਪਲ ਜੌਨ ਵਰਗਿਸ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਿਕ 28 ਅਗਸਤ ਨੂੰ ਸਵੇਰੇ 10 ਵਜੇ ਨਿਰਧਾਰਤ ਓਰੀਐਂਟੇਸ਼ਨ ਪ੍ਰੋਗਰਾਮ ਹੁਣ ਰੱਦ ਹੋ ਗਿਆ ਹੈ। ਨਿਯਮਤ ਕਲਾਸਾਂ 29 ਅਗਸਤ ਨੂੰ ਸ਼ੁਰੂ ਹੋਣਗੀਆਂ। ਹਾਲਾਂਕਿ ਨੋਟੀਫਿਕੇਸ਼ਨ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਯੂਨੀਵਰਸਿਟੀ ਦੇ ਇੱਕ ਅਧਿਕਾਰੀ ਮੁਤਾਬਕ ਪ੍ਰੋਗਰਾਮ ਰੱਦ ਕਰਨ ਦਾ ਫ਼ੈਸਲਾ ਉਦੋਂ ਲਿਆ ਗਿਆ ਜਦੋਂ ਸੇਂਟ ਸਟੀਫਨ ਕਾਲਜ ਨੇ ‘ਸਿੰਗਲ ਗਰਲ ਚਾਈਲਡ’ ਕੋਟੇ ਤਹਿਤ ਅੰਡਰਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ 12 ਵਿਦਿਆਰਥੀਆਂ ਦੀਆਂ ਅਰਜ਼ੀਆਂ ਨੂੰ ਸਵੀਕਾਰ ਨਹੀਂ ਕੀਤਾ। ਇਸ ਕੋਟੇ ਤਹਿਤ ਲਗਭਗ 22 ਵਿਦਿਆਰਥੀਆਂ ਨੇ ਕਾਲਜ ਵਿੱਚ ਅਪਲਾਈ ਕੀਤਾ ਸੀ।
Advertisement
Advertisement
Advertisement