ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ

07:24 AM Sep 08, 2024 IST
ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ’ਵਰਸਿਟੀ ਦੇ ਮਾਹਿਰ ਅਤੇ ਵਿਦਿਆਰਥੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਦੇ ਬੀ.ਟੈੱਕ ਡੇਅਰੀ ਤਕਨਾਲੋਜੀ ਅਤੇ ਬੀ.ਟੈੱਕ ਫੂਡ ਸਾਇੰਸ ਤਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਡੀਨ ਡਾ. ਰਾਮ ਸਰਨ ਸੇਠੀ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਉਪਲਬਧ ਅਕਾਦਮਿਕ ਢਾਂਚੇ, ਨਿਯਮਾਂ ਅਤੇ ਕਲਾਤਮਕ ਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਜਾਣੂ ਕਰਵਾਉਣਾ ਸੀ। ਡਾ. ਅਮਨਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਸਫ਼ਰ ਦੀ ਸ਼ੁਰੂਆਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਨਰਿੰਦਰ ਨੇ ਕੌਮੀ ਸੇਵਾ ਯੋਜਨਾ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਚਰਚਾ ਕੀਤੀ। ਡਾ. ਇੰਦਰਪ੍ਰੀਤ ਕੌਰ ਨੇ ਯੂਨੀਵਰਸਿਟੀ ਦੀ ਰੈਗਿੰਗ ਵਿਰੋਧੀ ਮੁਹਿੰਮ ਦੌਰਾਨ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਾ. ਪ੍ਰਣਵ ਕੁਮਾਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਵੀਸੀ ਡਾ. ਇੰਦਰਜੀਤ ਸਿੰਘ ਨੇ ਸਮਾਗਮ ਕਰਵਾਉਣ ਲਈ ਕਾਲਜ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

Advertisement