ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੋਂ ਆਲੂਆਂ ਦੀ ਖ਼ਰੀਦ ਕਰ ਸਕਦਾ ਹੈ ਉੜੀਸਾ: ਖੁਰਾਕ ਮੰਤਰੀ

12:58 PM Aug 06, 2024 IST
ਫਾਈਲ ਫੋਟੋ।

ਭੁਵਨੇਸ਼ਵਰ, 6 ਅਗਸਤ

Advertisement

ਉੜੀਸਾ ਸਰਕਾਰ ਸਪਲਾਈ ਵਿਚ ਸੁਧਾਰ ਕਰਨ ਅਤੇ ਕੀਮਤਾਂ ਘਟਾਉਣ ਦੇ ਮੱਦੇਨਜ਼ਰ ਪੰਜਾਬ ਤੋਂ ਆਲੂਆਂ ਦੀ ਖ਼ਰੀਦ ਕਰ ਸਕਦੀ ਹੈ। ਖ਼ੁਰਾਕ ਸਪਲਾਈ ਅਤੇ ਖਪਤਕਾਰ ਕਲਿਆਣ ਮੰਤਰੀ ਕ੍ਰਿਸ਼ਨ ਚੰਦਰ ਪਾਤਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਖਰੀਦ ਦੇ ਬਾਵਜੂਦ ਆਲੂ ਦੀ ਕੀਮਤ 45 ਰੁਪਏ ਪ੍ਰਤੀ ਕਿਲੋ 'ਤੇ ਬਣੀ ਰਹੀ। ਗੁਆਂਢੀ ਸੂਬਾ ਪੱਛਮੀ ਬੰਗਾਲ ਤੋਂ ਜਰੂਰਤ ਯੋਗ ਸਪਲਾਈ ਨਾ ਹੋਣ ਕਾਰਨ ਉੜੀਸਾ ਵਿੱਚ ਆਲੂ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਪਾਤਰਾ ਨੇ ਕਿਹਾ ਕਿ ਅਸੀਂ ਹੁਣ ਉੱਤਰ ਪ੍ਰਦੇਸ਼ ਤੋਂ ਆਲੂ ਖਰੀਦ ਰਹੇ ਹਾਂ, ਜੇ ਲੋੜ ਪਈ ਤਾਂ ਅਸੀਂ ਪੰਜਾਬ ਤੋਂ ਵੀ ਦਰਾਮਦ ਕਰਾਂਗੇ।
ਕਟਕ ਦੇ ਇੱਕ ਪ੍ਰਮੁੱਖ ਥੋਕ ਬਾਜ਼ਾਰ ਛਤਰ ਬਾਜ਼ਾਰ ਵਿੱਚ ਸੋਮਵਾਰ ਨੂੰ ਯੂਪੀ ਅਤੇ ਪੱਛਮੀ ਬੰਗਾਲ ਦੋਵਾਂ ਦੇ ਆਲੂਆਂ ਦੀ ਵਿਕਰੀ 40 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਰਹੀ। ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਨਵੀਂ ਦਿੱਲੀ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਦੌਰਾਨ ਸੂਬੇ ਵਿੱਚ ਆਲੂ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੀ ਬੇਨਤੀ ਕੀਤੀ ਸੀ। -ਪੀਟੀਆਈ

Advertisement
Advertisement
Advertisement