For the best experience, open
https://m.punjabitribuneonline.com
on your mobile browser.
Advertisement

ਸਾਡੀ ਪਾਰਟੀ ਨਿਗਮ ਚੋਣਾਂ ਲਈ ਤਿਆਰ ਬਰ ਤਿਆਰ: ਬੈਂਸ

08:27 AM Oct 14, 2023 IST
ਸਾਡੀ ਪਾਰਟੀ ਨਿਗਮ ਚੋਣਾਂ ਲਈ ਤਿਆਰ ਬਰ ਤਿਆਰ  ਬੈਂਸ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਕਤੂਬਰ
ਲੋਕ ਇਨਸਾਫ਼ ਪਾਰਟੀ ਨੇ ਅਗਲੇ ਮਹੀਨੇ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸਾਰੇ ਵਾਰਡਾਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੋਂ ਇਲਾਵਾ ਸੀਨੀਅਰ ਆਗੂਆਂ ਅਤੇ ਸਾਬਕਾ ਕੌਂਸਲਰਾਂ ਨੇ ਹਿੱਸਾ ਲਿਆ। ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਸਾਰੇ ਵਾਰਡਾਂ ਵਿੱਚ ਸਾਫ਼ ਸੁਥਰੀ ਛਵੀ ਵਾਲੇ ਉਮੀਦਵਾਰ ਖੜ੍ਹੇ ਕਰੇਗੀ ਜਿਹੜੇ ਲੋਕਾਂ ਦਾ ਸਰਕਾਰੀਹਰ ਪੱਧਰ ’ਤੇ ਕੰਮ ਕਰਵਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਦੇ 18 ਮਹੀਨੇ ਬਾਅਦ ਵੀ ਅੱਜ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤਖੋਰੀ ਕਈ ਗੁਣਾ ਵੱਧ ਚੁੱਕੀ ਹੈ। ਨਗਰ ਨਿਗਮ ਵਿੱਚ ਲੋਕ ਖੱਜਲ ਖੁਆਰ ਹੋ ਰਹੇ ਹਨ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ 2022 ਦੀਆਂ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਕਿਤੇ ਵੀ ਲੋਕਾਂ ਦਾ ਕੰਮ ਕਰਵਾਉਂਦੇ ਨਜ਼ਰ ਨਹੀਂ ਆਏ। ਇਸ ਮੌਕੇ ਅਰਜਨ ਸਿੰਘ ਚੀਮਾ, ਕਾਲਾ ਲੋਹਾਰਾ, ਪ੍ਰਧਾਨ ਬਲਦੇਵ ਸਿੰਘ, ਰਣਧੀਰ ਸਿੰਘ ਸੀਬੀਆ, ਐਡਵੋਕੇਟ ਗੁਰਜੋਧ ਸਿੰਘ ਗਿੱਲ, ਹਰਪਾਲ ਸਿੰਘ ਕੋਹਲੀ, ਸਿਕੰਦਰ ਸਿੰਘ ਪੰਨੂ, ਗੁਰਮੀਤ ਸਿੰਘ ਮੁੰਡੀਆਂ, ਪਵਨਦੀਪ ਸਿੰਘ ਮਦਾਨ, ਗੁਰਪ੍ਰੀਤ ਸਿੰਘ ਖੁਰਾਣਾ, ਮਨਜੀਤ ਕੌਰ, ਅਤੇ ਸਰਬਜੀਤ ਸਿੰਘ ਜਨਕਪੁਰੀ ਆਦਿ ਵੀ ਹਾਜ਼ਰ ਸਨ।

Advertisement

ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੀ ਹੋਇਆ ਸਰਗਰਮ

ਲੁਧਿਆਣਾ(ਨਿੱਜੀ ਪੱਤਰ ਪ੍ਰੇਰਕ): ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸਰਗਰਮ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਹਲਕਾ ਪੱਛਮੀ ਦੇ ਵਾਰਡ ਨੰਬਰ 57 ਵਿੱਚ ਅਕਾਲੀ ਦਲ ਦੇ ਸੀਨੀਅਰ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਸਿੰਘ ਬੱਗਾ ਦੇ ਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਸਥਿਤ ਘਰ ਵਿੱਚ ਹੋਈ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਡੱਟਣ ਦਾ ਫ਼ੈਸਲਾ ਕੀਤਾ।

Advertisement

Advertisement
Author Image

sukhwinder singh

View all posts

Advertisement