ਸਾਡੇ ਸਬਰ ਦਾ ਬੰਨ੍ਹ ਟੁੱਟਿਆ: ਸੁਪਰੀਮ ਕੋਰਟ
07:28 AM Oct 06, 2024 IST
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਰਾਸ਼ਨ ਕਾਰਡ ਮੁਹੱਈਆ ਕਰਨ ’ਚ ਦੇਰੀ ਨੂੰ ਲੈ ਕੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ, ‘ਸਾਡੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ।’ ਜਸਟਿਸ ਸੁਧਾਂਸ਼ੂ ਧੂਲੀਆ ਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲ੍ਹਾ ਦੇ ਬੈਂਚ ਨੇ ਕੇਂਦਰ, ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 19 ਨਵੰਬਰ ਤੱਕ ਇਸ ਸਿਲਸਿਲੇ ’ਚ ਲੋੜੀਂਦੇ ਕਦਮ ਚੁੱਕਣ ਦਾ ਆਖਰੀ ਮੌਕਾ ਦਿੱਤਾ ਹੈ। ਬੈਂਚ ਨੇ ਕਿਹਾ, ‘ਸਾਡੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ। ਅਸੀਂ ਇਹ ਪੂਰੀ ਤਰ੍ਹਾਂ ਸਪੱਸ਼ਟ ਕਰ ਰਹੇ ਹਾਂ ਕਿ ਹੋਰ ਨਰਮੀ ਨਹੀਂ ਵਰਤੀ ਜਾਵੇਗੀ।’ ਬੈਂਚ ਨੇ ਕਿਹਾ, ‘ਅਸੀਂ ਤੁਹਾਨੂੰ ਸਾਡੇ ਹੁਕਮ ਦਾ ਪਾਲਣ ਕਰਨ ਲਈ ਇੱਕ ਆਖਰੀ ਮੌਕਾ ਦੇ ਰਹੇ ਹਾਂ। ਨਹੀਂ ਤਾਂ ਤੁਹਾਡੇ ਸਕੱਤਰ ਨੂੰ ਹਾਜ਼ਰ ਹੋਣਾ ਪਵੇਗਾ।’
Advertisement
Advertisement
Advertisement