ਬੇਕਾਬੂ ਬੱਸ ਦਰੱਖ਼ਤ ’ਚ ਵੱਜੀ; 25 ਸਵਾਰੀਆਂ ਜ਼ਖ਼ਮੀ
08:08 AM Jan 12, 2025 IST
ਤਰਨ ਤਾਰਨ (ਪੱਤਰ ਪ੍ਰੇਰਕ): ਤਰਨ ਤਾਰਨ-ਅੰਮ੍ਰਿਤਸਰ ਸੜਕ ’ਤੇ ਦੋਬੁਰਜੀ ਪਿੰਡ ਨੇੜੇ ਪ੍ਰਾਈਵੇਟ ਕੰਪਨੀ ਦੀ ਬੱਸ ਦੀ ਬੇਕਾਬੂ ਹੋਣ ਕਾਰਨ ਸੜਕ ਕੰਢੇ ਦਰੱਖ਼ਤ ਨਾਲ ਜਾ ਟਕਰਾਈ। ਇਸ ਕਾਰਨ 25 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਤਰਨ ਤਾਰਨ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ 25 ਦੇ ਕਰੀਬ ਜ਼ਖ਼ਮੀ ਸਵਾਰੀਆਂ ਵਿੱਚੋਂ ਸੱਤ ਨੂੰ ਦਾਖ਼ਲ ਕਰ ਲਿਆ ਗਿਆ ਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਘਰ ਭੇਜ ਦਿੱਤਾ ਗਿਆ ਹੈ। ਥਾਣਾ ਸਿਟੀ ਦੇ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਕਾਰਵਾਈ ਕੀਤੀ ਜਾਵੇਗੀ|
Advertisement
Advertisement